ਧੋਖਾਧੜੀ ਦੇ ਦੋਸ਼ ਹੇਠ ਕੇਸ ਦਰਜ
07:34 AM Dec 22, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਦਸੰਬਰ
ਚੰਡੀਗੜ੍ਹ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀ ਕਰਨ ਵਾਲਿਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਹ ਕੇਸ ਥਾਣਾ ਸੈਕਟਰ-17 ਦੀ ਪੁਲੀਸ ਨੇ ਦਰਜ ਕੀਤਾ ਹੈ। ਥਾਣਾ ਸੈਕਟਰ-17 ਦੀ ਪੁਲੀਸ ਨੇ ਅਸੀਮ ਜਯਾ ਵਾਸੀ ਫਾਜ਼ਿਲਕਾ ਦੀ ਸ਼ਿਕਾਇਤ ’ਤੇ ਨੀਰਜ ਭੱਲਾ ਤੇ ਹੋਰਨਾਂ ਵਿਰੁੱਧ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਮੁਲਜ਼ਮਾਂ ਨੇ ਉਸ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ 25 ਲੱਖ ਰੁਪਏ ਲੈ ਲਏ, ਪਰ ਬਾਅਦ ਵਿੱਚ ਨਾ ਤਾਂ ਵਿਦੇਸ਼ ਭੇਜਿਆ ਤੇ ਨਾ ਹੀ ਉਸ ਦੇ ਰੁਪਏ ਵਾਪਸ ਕੀਤੇ।
Advertisement
Advertisement