ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ
08:55 AM May 09, 2025 IST
ਪੱਤਰ ਪ੍ਰੇਰਕ
ਅੰਬਾਲਾ, 8 ਮਈ
ਇਥੇ ਪੁਲੀਸ ਨੇ ਸਰਕਾਰੀ ਨੌਕਰੀ ਲਗਵਾਉਣ ਦੇ ਨਾਂ ’ਤੇ ਧੋਖਾਧੜੀ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਬਾਲਕ ਰਾਮ ਨੇ 4 ਜਨਵਰੀ 2025 ਨੂੰ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੋਨੂ ਕੁਮਾਰ ਵਾਸੀ ਆਨੰਦ ਨਗਰ- ਏ ਅੰਬਾਲਾ ਛਾਉਣੀ ਨੇ ਉਸ ਦੇ ਪੁੱਤਰ ਨੂੰ ਸਰਕਾਰੀ ਨੌਕਰੀ ਲਗਵਾਉਣ ਦੇ ਨਾਂ ’ਤੇ ਉਸ ਪਾਸੋਂ ਵੱਡੀ ਰਕਮ ਠੱਗ ਲਈ ਹੈ। ਇਸ ਦੀ ਜਾਂਚ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਵੱਲੋਂ ਕੀਤੀ ਗਈ, ਜਾਂਚ ਉਪਰੰਤ ਮੁਲਜ਼ਮ ਸੋਨੂ ਕੁਮਾਰ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਨੂੰ ਦੋ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
Advertisement
Advertisement
Advertisement