ਧੋਖਾਧੜੀ ਦੇ ਮਾਮਲੇ ਵਿੱਚ ਮੁਲਜ਼ਮ ਗ੍ਰਿਫ਼ਤਾਰ
04:20 AM May 17, 2025 IST
ਫਰੀਦਾਬਾਦ (ਪੱਤਰ ਪ੍ਰੇਰਕ): ਗ੍ਰੀਨ ਫੀਲਡ ਦੀ ਰਹਿਣ ਵਾਲੀ ਇੱਕ ਔਰਤ ਨੇ ਸਾਈਬਰ ਪੁਲੀਸ ਸਟੇਸ਼ਨ ਐਨਆਈਟੀ ਵਿੱਚ ਸ਼ਿਕਾਇਤ ਦਰਜ ਕਰਵਾਈ ਜਿਸ ਵਿੱਚ ਉਸਨੇ ਦੋਸ਼ ਲਗਾਇਆ ਕਿ ਉਸਨੂੰ ਵਟਸਐਪ ‘ਤੇ ਪਾਰਟ-ਟਾਈਮ ਨੌਕਰੀ ਲਈ ਇੱਕ ਸੁਨੇਹਾ ਮਿਲਿਆ ਜਿਸ ਤੋਂ ਬਾਅਦ ਉਸਨੂੰ ਇੱਕ ਕੰਮ ਦਿੱਤਾ ਗਿਆ ਜਿਸ ਲਈ ਉਸਨੂੰ 150 ਰੁਪਏ ਦਿੱਤੇ ਗਏ ਜਿਸ ਤੋਂ ਬਾਅਦ ਉਸ ਨੂੰ ਇੱਕ ਟੈਲੀਗ੍ਰਾਮ ਗਰੁੱਪ ਵਿੱਚ ਜੋੜਿਆ ਗਿਆ ਅਤੇ ਕਿਹਾ ਗਿਆ ਕਿ ਉੱਥੇ ਹੋਰ ਕੰਮ ਦਿੱਤੇ ਜਾਣਗੇ ਜਿਸ ਤੋਂ ਬਾਅਦ ਹੋਟਲ ਦੀ ਸਮੀਖਿਆ ਕਰਨ ਦਾ ਕੰਮ ਦਿੱਤਾ ਗਿਆ ਅਤੇ ਇਸ ਕੰਮ ਲਈ ਉਸ ਨੂੰ 650 ਰੁਪਏ ਭੇਜੇ ਗਏ। ਇਸ ਤੋਂ ਬਾਅਦ ਉਸ ਦੇ ਖਾਤੇ ਵਿੱਚ ਧੋਖੇ ਨਾਲ 1,86,100/- ਰੁਪਏ ਆਪਣੇ ਖਾਤਿਆਂ ਵਿਚ ਜਮ੍ਹਾ ਕਰਵਾ ਲਏ ਗਏ। ਪੁਲੀਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਨਰੇਸ਼ ਨਿਵਾਸੀ ਬਰਦਾ, ਮਹਿੰਦਰਗੜ੍ਹ, ਹਰਿਆਣਾ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਨੂੰ ਪੁੱਛਗਿੱਛ ਲਈ 3 ਦਿਨਾਂ ਦੇ ਪੁਲੀਸ ਰਿਮਾਂਡ ‘ਤੇ ਲਿਆ ਗਿਆ ਹੈ।
Advertisement
Advertisement