ਧੌਲਰਾਂ ’ਚ ਫੈਕਟਰੀ ਲਾਉਣ ਖ਼ਿਲਾਫ਼ ਰਾਜਪਾਲ ਨੂੰ ਮਿਲਿਆ ਵਫ਼ਦ
05:47 AM May 08, 2025 IST
ਸੰਜੀਵ ਬੱਬੀ
ਚਮਕੌਰ ਸਾਹਿਬ, 7 ਅਪਰੈਲ
ਚਮਕੌਰ ਸਾਹਿਬ ਮੋਰਚੇ ਦੀ ਟੀਮ ਅਤੇ ਚਮਕੌਰ ਸਾਹਿਬ ਨਿਵਾਸੀਆਂ ਦਾ ਵਫ਼ਦ ਭਾਜਪਾ ਦੀ ਸੀਨੀਅਰ ਆਗੂ ਅਮਨਪ੍ਰੀਤ ਕੌਰ ਰਾਏ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੂੰ ਮਿਲਿਆ। ਉਨ੍ਹਾਂ ਨੇੜਲੇ ਪਿੰਡ ਧੌਲਰਾਂ ਅਤੇ ਬਸੀ ਗੁੱਜਰਾਂ ਵਿੱਚ ਲੱਗਣ ਵਾਲੀ ਪੇਪਰ ਮਿੱਲ ਦੇ ਵਿਰੋਧ ਵਿੱਚ ਚੱਲ ਰਹੇ ਸੰਘਰਸ਼ ਬਾਰੇ ਜਾਣੂ ਕਰਵਾਇਆ। ਉਨ੍ਹਾਂ ਰਾਜਪਾਲ ਤੋਂ ਫੈਕਟਰੀ ਲਾਏ ਜਾਣ ਤੋਂ ਰੋਕਣ ਦੀ ਮੰਗ ਕੀਤੀ। ਇਸ ਮੌਕੇ ਵਫ਼ਦ ਵਿੱਚ ਜੁਝਾਰ ਸਿੰਘ, ਜਸਪ੍ਰੀਤ ਸਿੰਘ , ਪਰਵਿੰਦਰ ਸਿੰਘ, ਗਗਨਦੀਪ ਸਿੰਘ, ਰਮਨਦੀਪ ਸਿੰਘ, ਕਰਨਵੀਰ ਸਿੰਘ ਢੀਂਡਸਾ, ਲਖਵੀਰ ਸਿੰਘ ਹਾਫਿਜ਼ਾਬਾਦ, ਸਤਨਾਮ ਸਿੰਘ, ਜਗਦੀਪ ਸਿੰਘ ਅਤੇ ਕਮਲਜੀਤ ਸਿੰਘ ਆਦਿ ਹਾਜ਼ਰ ਸਨ।
Advertisement
Advertisement