ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਗਰ ਕੌਂਸਲ ਦੇ ਕੱਚੇ ਕਾਮਿਆਂ ਵੱਲੋਂ ਮੁਜ਼ਾਹਰੇ ਲਈ ਲਾਮਬੰਦੀ ਮੀਟਿੰਗ

06:29 AM Aug 06, 2023 IST

ਪੱਤਰ ਪ੍ਰੇਰਕ
ਨਾਰਾਇਨਗੜ੍ਹ, 5 ਅਗਸਤ
ਇੱਥੇ ਸੀਟੂ ਤੇ ਨਗਰ ਕੌਂਸਲ ਦੇ ਕੱਚੇ ਕਾਮਿਆਂ ਦੀ ਇੱਕ ਬੈਠਕ ਸਤੀਸ਼ ਸੇਠੀ ਦੀ ਅਗਵਾਈ ਵਿੱਚ ਹੋਈ। ਇਸ ਦੌਰਾਨ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਟੂ ਅਤੇ ਐਸ.ਕੇ.ਐਸ ਦੇ ਸੱਦੇ ‘ਤੇ 9 ਅਗਸਤ ਨੂੰ ਜ਼ਿਲ੍ਹਾ ਹੈੱਡਕੁਆਰਟਰ ‘ਤੇ ਹੋਣ ਵਾਲੀ ਬੈਠਕ ‘ਚ ਨਗਰ ਕੌਂਸਲ ਦੇ ਹਰ ਘਰ ਤੋਂ ਕੂੜਾ ਇਕੱਠਾ ਕਰਨ ਵਾਲੇ ਸਫ਼ਾਈ ਕਰਮਚਾਰੀ ਹਿੱਸਾ ਲੈਣਗੇ। ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪ ਕੇ ਕਿਰਤ ਕਾਨੂੰਨ ਲਾਗੂ ਕਰਨ ਦੀ ਮੰਗ ਕੀਤੀ ਜਾਵੇਗੀ। ਯੂਨੀਅਨ ਆਗੂਆਂ ਨੇ ਕਿਹਾ ਕਿ ਕੁੜੇ ਦੇ ਠੇਕੇਦਾਰ ਨਾਲ ਹੋਏ ਸਮਝੌਤੇ ਦੀਆ ਸ਼ਰਤਾਂ ਨੂੰ ਲਾਗੂ ਕਰਵਾਉਣ ਲਈ ਨਗਰ ਕੌਂਸਲ ਪ੍ਰਸ਼ਾਸਨ ਅਤੇ ਲੋਕ ਨੁਮਾਇੰਦਿਆਂ ਨੂੰ ਸਮੇਂ-ਸਮੇਂ ’ਤੇ ਅਪੀਲਾਂ ਕੀਤੀਆਂ ਗਈਆਂ ਸਨ ਕਿ ਕਰਮਚਾਰੀਆਂ ਨੂੰ ਸਮੇਂ ਤੇ ਵੇਤਨ ਦਿੱਤਾ ਜਾਵੇ ਪਰ ਖਾਲੀ ਭਰੋਸੇ ਤੋਂ ਸਿਵਾਏ ਕੁਝ ਨਹੀਂ ਮਿਲਿਆ।

Advertisement

Advertisement