ਨਗਰ ਕੌਂਸਲ ਨੇ ਵਾਤਾਵਰਨ ਦਿਵਸ ਮੌਕੇ ਬੂਟੇ ਲਾਏ
05:00 AM Jun 05, 2025 IST
ਮਾਛੀਵਾੜਾ: ਨਗਰ ਕੌਂਸਲ ਮਾਛੀਵਾੜਾ ਵੱਲੋਂ ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਬੂਟੇ ਲਗਾਏ ਗਏ। ਪ੍ਰਧਾਨ ਮੋਹਿਤ ਕੁੰਦਰਾ ਨੇ ਅੱਜ ਬਲੀਬੇਗ ਬਸਤੀ ਵਿੱਚ ਬੂਟੇ ਲਾ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਬੂਟੇ ਲਗਾਉਣ ਤਾਂ ਜੋ ਵਾਤਾਵਰਨ ਸ਼ੁੱਧ ਰਹਿ ਸਕੇ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਨਗਰ ਕੌਂਸਲ ਵਲੋਂ ਵੱਖ ਵੱਖ ਥਾਵਾਂ ’ਤੇ ਸਜਾਵਟੀ ਤੇ ਛਾਂਦਾਰ ਪੌਦੇ ਵੀ ਲਗਾਏ ਜਾਣਗੇ। ਸੈਨੇਟਰੀ ਇੰਸਪੈਕਟਰ ਸੁਖਦੇਵ ਸਿੰਘ ਬਿੱਟੂ ਨੇ ਦੱਸਿਆ ਕਿ ਕਾਰਜ ਸਾਧਕ ਅਫ਼ਸਰ ਹਰਨਰਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ਵ ਵਾਤਾਵਰਣ ਦਿਵਸ ਸਬੰਧੀ ਲੋਕਾਂ ਨੂੰ ਜਾਗਰੂਕ ਕਰ ਉਨ੍ਹਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਟੀਮ ਵੱਲੋਂ ਬੂਟੇ ਵੰਡੇ ਜਾਣਗੇ ਤਾਂ ਜੋ ਉਹ ਸ਼ੁੱਧ ਵਾਤਾਵਰਨ ਵਿੱਚ ਆਪਣਾ ਯੋਗਦਾਨ ਪਾ ਸਕਣ। ਇਸ ਮੌਕੇ ਪ੍ਰੋਗਰਾਮ ਕੋਆਰਡੀਨੇਟਰ ਨਵਰੀਤ ਕੌਰ ਵੀ ਮੌਜੂਦ ਸਨ। -ਪੱਤਰ ਪ੍ਰੇਰਕ
Advertisement
Advertisement