ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਗਰ ਨਿਗਮ ਨੇ ਛੇ ਗ਼ੈਰ-ਕਾਨੂੰਨੀ ਇਮਾਰਤਾਂ ਢਾਹੀਆਂ

06:10 AM Mar 14, 2025 IST
featuredImage featuredImage
ਜੇਸੀਬੀ ਨਾਲ ਗ਼ੈਰ ਕਾਨੂੰਨੀ ਇਮਾਰਤ ਢਾਹੁੰਦੇ ਹੋਏ ਨਿਗਮ ਮੁਲਾਜ਼ਮ।
ਟ੍ਰਿਬਿਊਨ ਨਿਊਜ਼ ਸਰਵਿਸ
Advertisement

ਲੁਧਿਆਣਾ, 13 ਮਾਰਚ

ਗ਼ੈਰ-ਕਾਨੂੰਨੀ ਉਸਾਰੀਆਂ ਵਿਰੁੱਧ ਕਾਰਵਾਈ ਜਾਰੀ ਰੱਖਦਿਆਂ ਅੱਜ ਨਗਰ ਨਿਗਮ ਨੇ ਲੋਹਾਰਾ ਸੜਕ ’ਤੇ ਛੇ ਗ਼ੈਰ-ਕਾਨੂੰਨੀ ਉਸਾਰੀਆਂ ਢਾਹ ਦਿੱਤੀਆਂ ਹਨ ਜਿਸ ਵਿੱਚ ਲੋਹ-ਲੰਗਰ ਜ਼ਮੀਨ ’ਤੇ ਉਸਾਰੀ ਅਧੀਨ ਇੱਕ ਇਮਾਰਤ ਵੀ ਸ਼ਾਮਲ ਹੈ। ਗ਼ੈਰ-ਕਾਨੂੰਨੀ ਉਸਾਰੀਆਂ ਵਿਰੁੱਧ ਕਾਰਵਾਈ ਨਗਰ ਨਿਗਮ ਜ਼ੋਨ-ਸੀ ਦੀ ਇਮਾਰਤ ਸ਼ਾਖਾ ਵੱਲੋਂ ਕੀਤੀ ਗਈ।

Advertisement

ਨਗਰ ਨਿਗਮ ਦੇ ਅਧਿਕਾਰੀਆਂ ਨੇ ਕਿਹਾ ਕਿ ਇੱਕ ਵਿਅਕਤੀ ਲੋਹ ਲੰਗਰ ਦੀ ਜ਼ਮੀਨ ’ਤੇ ਗ਼ੈਰ-ਕਾਨੂੰਨੀ ਢੰਗ ਨਾਲ ਸ਼ੈੱਡ ਬਣਾ ਰਿਹਾ ਸੀ। ਉਨ੍ਹਾਂ ਨੂੰ ਨਿਯਮਤ ਨਿਰੀਖਣ ਦੌਰਾਨ ਗ਼ੈਰ-ਕਾਨੂੰਨੀ ਉਸਾਰੀ ਬਾਰੇ ਪਤਾ ਲੱਗਾ ਅਤੇ ਵੀਰਵਾਰ ਨੂੰ ਇਸ ਵਿਰੁੱਧ ਕਾਰਵਾਈ ਕੀਤੀ ਗਈ। ਇਸੇ ਤਰ੍ਹਾਂ ਲੋਹਾਰਾ ਰੋਡ ’ਤੇ ਕ੍ਰਿਸ਼ਨਾ ਕਲੋਨੀ ਵਿੱਚ ਪੰਜ ਰਿਹਾਇਸ਼ੀ ਇਮਾਰਤਾਂ ਗ਼ੈਰ-ਕਾਨੂੰਨੀ ਤੌਰ ’ਤੇ ਬਣਾਈਆਂ ਜਾ ਰਹੀਆਂ ਸਨ ਤੇ ਉਨ੍ਹਾਂ ਗ਼ੈਰ-ਕਾਨੂੰਨੀ ਉਸਾਰੀਆਂ ਨੂੰ ਵੀ ਢਾਹ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡੇਚਲਵਾਲ ਦੇ ਨਿਰਦੇਸ਼ਾਂ ’ਤੇ ਕੰਮ ਕਰਦੇ ਹੋਏ ਗ਼ੈਰ-ਕਾਨੂੰਨੀ ਉਸਾਰੀਆਂ ਵਿਰੁੱਧ ਨਿਯਮਤ ਤੌਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਤੋਂ ਬਿਲਡਿੰਗ ਪਲਾਨ ਮਨਜ਼ੂਰ ਕਰਵਾਉਣ ਤੋਂ ਬਾਅਦ ਹੀ ਉਸਾਰੀ ਦਾ ਕੰਮ ਸ਼ੁਰੂ ਕਰਨ, ਨਹੀਂ ਤਾਂ ਗ਼ੈਰ-ਕਾਨੂੰਨੀ ਉਸਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

Advertisement