ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਗਰ ਪੰਚਾਇਤ ਦਿੜ੍ਹਬਾ ਦੇ ਪ੍ਰਧਾਨ ਬਣੇ ਮਨਿੰਦਰ ਸਿੰਘ

05:27 AM Jan 15, 2025 IST
ਨਗਰ ਪੰਚਾਇਤ ਦੇ ਅਹੁਦੇਦਾਰ ਚੁਣਨ ਮੌਕੇ ਵਿੱਤ ਮੰਤਰੀ ਹਰਪਾਲ ਚੀਮਾ ਤੇ ਹੋਰ।

ਰਣਜੀਤ ਸਿੰਘ ਸ਼ੀਤਲ

Advertisement

ਦਿੜ੍ਹਬਾ ਮੰਡੀ, 14 ਜਨਵਰੀ
ਨਗਰ ਪੰਚਾਇਤ ਦਿੜ੍ਹਬਾ ਦੀਆਂ ਆਮ ਚੋਣਾਂ ਵਿੱਚ ਜਿੱਤੇ ਕੌਂਸਲਰਾਂ ਵਿੱਚੋਂ ਪ੍ਰਧਾਨ ਅਤੇ ਮੀਤ ਪ੍ਰਧਾਨ ਦੇ ਅਹੁਦਿਆਂ ਦੀ ਚੋਣ ਪ੍ਰਕਿਰਿਆ ਅੱਜ ਸਰਬਸੰਮਤੀ ਨਾਲ ਉਪ ਮੰਡਲ ਮੈਜਿਸਟਰੇਟ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਸਬ-ਡਿਵੀਜ਼ਨਲ ਕੰਪਲੈਕਸ ਦਿੜ੍ਹਬਾ ਵਿੱਚ ਕੀਤੀ ਗਈ। ਇਸ ਦੌਰਾਨ ਸਮੂਹ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਮਨਿੰਦਰ ਸਿੰਘ ਨੂੰ ਪ੍ਰਧਾਨ ਅਤੇ ਜਸਪ੍ਰੀਤ ਕੌਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਧਾਨ ਮਨਿੰਦਰ ਸਿੰਘ ਤੇ ਮੀਤ ਪ੍ਰਧਾਨ ਜਸਪ੍ਰੀਤ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਪੂਰੀ ਤਨਦੇਹੀ ਤੇ ਸ਼ਿੱਦਤ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮਨਿੰਦਰ ਸਿੰਘ ਆਮ ਆਦਮੀ ਪਾਰਟੀ ਦੇ ਪੁਰਾਣੇ ਤੇ ਸਰਗਰਮ ਨੌਜਵਾਨ ਆਗੂ ਹਨ ਅਤੇ ਨਗਰ ਪੰਚਾਇਤ ਦੇ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਦੋਵੇਂ ਪ੍ਰਮੁੱਖ ਅਹੁਦੇਦਾਰ ਚੁਣ ਕੇ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਉੱਤੇ ਪਹਿਰਾ ਦਿੰਦੇ ਹੋਏ ਨਗਰ ਪੰਚਾਇਤ ਦਿੜ੍ਹਬਾ ਦੀ ਸਮੁੱਚੀ ਟੀਮ ਲੋਕਾਂ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਪੂਰਾ ਕਰਨ ਲਈ ਵਚਨਬੱਧ ਹੈ। ਚੀਮਾ ਨੇ ਦੱਸਿਆ ਕਿ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਪ੍ਰਕਿਰਿਆ ਮੁਕੰਮਲ ਹੋਣ ਦੇ ਨਾਲ ਹੀ ਨਗਰ ਪੰਚਾਇਤ ਟੀਮ ਵੱਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਵੀ ਕਰ ਦਿੱਤੀ ਗਈ ਹੈ ਜਿਸ ਤਹਿਤ ਜਲਦੀ ਹੀ 2 ਬਹੁ-ਕਰੋੜੀ ਲਾਗਤ ਵਾਲੇ ਲੋਕ ਪੱਖੀ ਪ੍ਰਾਜੈਕਟਾਂ ਦਾ ਆਗਾਜ਼ ਦਿੜ੍ਹਬਾ ਵਿੱਚ ਕੀਤਾ ਜਾਵੇਗਾ। ਇਸ ਵਿੱਚ ਇਨਡੋਰ ਸਟੇਡੀਅਮ ਅਤੇ ਖੁਸ਼ੀ ਗ਼ਮੀ ਦੇ ਮੌਕਿਆਂ ਉਤੇ ਸਮਾਗਮ ਕਰਨ ਲਈ ਲਗਪਗ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇੱਕ ਪੈਲੇਸ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਘਾਟ ਨਹੀਂ ਹੈ ਅਤੇ ਯੋਜਨਾਬੱਧ ਤਰੀਕੇ ਨਾਲ ਹਰ ਦਿਹਾਤੀ ਤੇ ਸ਼ਹਿਰੀ ਖੇਤਰ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਕੈਬਨਿਟ ਮੰਤਰੀ ਦੇ ਓਐਸਡੀ ਤਪਿੰਦਰ ਸਿੰਘ ਸੋਹੀ, ਅਜੇ ਕੁਮਾਰ ਸ਼ਿੰਗਲਾ, ਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ਼ ਵਧਵਾ ਅਤੇ ਹੋਰ ਅਧਿਕਾਰੀ ਅਤੇ ਸਾਰੇ ਕੌਂਸਲਰ ਹਾਜ਼ਰ ਸਨ।

Advertisement
Advertisement