ਨਤੀਜਾ ਸ਼ਾਨਦਾਰ
04:06 AM Jun 10, 2025 IST
ਪੱਤਰ ਪ੍ਰੇਰਕ
Advertisement
ਲਹਿਰਾਗਾਗਾ, 9 ਜੂਨ
ਇੱਥੇ ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲਾਂ ਦਾ ਬੀ.ਕਾਮ. ਸਮੈਸਟਰ ਪੰਜਵਾਂ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ। ਪ੍ਰਿੰਸੀਪਲ ਰੋਹਿਤ ਵਾਲੀਆ ਨੇ ਦੱਸਿਆ ਕਿ ਜਸ਼ਨਪ੍ਰੀਤ ਕੌਰ ਪੁੱਤਰੀ ਸਰਬਜੀਤ ਸਿੰਘ ਵਾਸੀ ਛਾਜਲੀ ਨੇ 450/550 ਅੰਕ ਪ੍ਰਾਪਤ ਕਰ ਕੇ ਕਾਲਜ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਜਗਦੀਸ਼ ਕੌਰ ਪੁੱਤਰੀ ਗੁਲਜ਼ਾਰਾ ਸਿੰਘ ਵਾਸੀ ਛਾਜਲੀ ਨੇ 448/550 ਅੰਕ ਪ੍ਰਾਪਤ ਕਰ ਕੇ ਦੂਸਰਾ ਸਥਾਨ ਮੱਲਿਆ ਤੇ ਜਸਪ੍ਰੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਵਾਸੀ ਡਸਕਾ ਨੇ 425/550 ਅੰਕ ਪ੍ਰਾਪਤ ਕਰ ਕੇ ਕਾਲਜ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ। ਇਸੇ ਮੌਕੇ ਕਾਲਜ ਮੈਨੇਜਮੈਂਟ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਕਾਲਜ ਵਿੱਚ ਇਸ ਸਮੇਂ ਬੀ.ਏ., ਬੀ.ਸੀ.ਏ., ਬੀ.ਕਾਮ. ਬੀ.ਲਿਬ., ਪੀ.ਜੀ.ਡੀ.ਸੀ.ਏ., ਐੱਮ.ਏ. ਪੰਜਾਬੀ, ਇੰਗਲਿਸ਼, ਇਤਿਹਾਸ ਅਤੇ ਪੁਲਿਟੀਕਲ ਸਾਇੰਸ ਡੇ ਡਿਗਰੀ ਕੋਰਸ ਸਫ਼ਲਤਾਪੂਰਵਕ ਚੱਲ ਰਹੇ ਹਨ।
Advertisement
Advertisement