ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਦੀਆਂ ਕੋਲੋਂ ਕਬਜ਼ੇ ਹਟਾਏ ਜਾਣਗੇ: ਬਲਬੀਰ ਸਿੰਘ

05:46 AM May 01, 2025 IST
featuredImage featuredImage
ਪਟਿਆਲਾ ਵਿੱਚ ਨਦੀ ਦਾ ਦੌਰਾ ਕਰਦੇ ਹੋਏ ਸਿਹਤ ਮੰਤਰੀ ਬਲਬੀਰ ਸਿੰਘ।

ਸਰਬਜੀਤ ਸਿੰਘ ਭੰਗੂ

Advertisement

ਪਟਿਆਲਾ, 30 ਅਪਰੈਲ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ ਕਰਦਿਆਂ ਕਿਹਾ ਕਿ ਨਦੀਆਂ ਨੇੜੇ ਹੋਏ ਨਾਜਾਇਜ਼ ਕਬਜ਼ੇ ਹਟਾਏ ਜਾਣਗੇ।  ਇਸ ਦੌਰਾਨ ਮੰਤਰੀ ਨੇ ਅਧਿਕਾਰੀਆਂ ਨੂੰ ਮਈ ’ਚ ਨਦੀਆਂ ਦੀ ਪੂਰੀ ਸਫ਼ਾਈ ਕਰਨ ਸਮੇਤ ਨਦੀਆਂ ਦੇ ਆਲੇ-ਦੁਆਲੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਅਤੇ ਨਦੀਆਂ ਦੇ ਨਾਲ ਗਰੀਨ ਬੈਲੇਟ ਵਿਕਸਤ ਕਰਨ ਲਈ ਨਿਰਦੇਸ਼ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਪੀਡੀਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ ਅਤੇ ਪਟਿਆਲਾ ਵਿੱਚ ਦੁਬਾਰਾ ਹੜ ਵਰਗੀ ਸਥਿਤੀ ਨਹੀਂ ਪੈਦਾ ਹੋਣ ਦਿੱਤੀ ਜਾਵੇਗੀ। ਉਨ੍ਹਾਂ ਡਰੇਨੇਜ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਈ ਮਹੀਨੇ ਦੇ ਅੰਦਰ ਹੀ ਨਦੀਆਂ ਦੀ ਸਫ਼ਾਈ ਦਾ ਕੰਮ ਮੁਕੰਮਲ ਕੀਤਾ ਜਾਵੇ, ਜਿਥੇ ਬੰਨ੍ਹ ਬਣਾਉਣ ਦੀ ਜ਼ਰੂਰਤ ਹੈ, ਉਥੇ ਤੁਰੰਤ ਕੰਮ ਸ਼ੁਰੂ ਕੀਤਾ ਜਾਵੇ। ਉਨ੍ਹਾਂ ਫਲੌਲੀ ਵਿੱਚ ਵੱਡੀ ਨਦੀ ਨਾਲ ਪਈ ਜਗ੍ਹਾ ਨੂੰ ਗਰੀਨ ਬੈਲੇਟ ਵਜੋਂ ਵਿਕਸਤ ਕਰਨ ਲਈ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ। ਮੰਤਰੀ ਨੇ ਕਿਹਾ ਕਿ ਵੱਡੀ ਨਦੀ ਨੇੜਲੀਆਂ ਕਲੋਨੀਆਂ ਦਾ ਇਸ ਨਦੀ ’ਚ ਡਿੱਗਦਾ ਗੰਦਾ ਪਾਣੀ ਦੌਲਤਪੁਰ ਨੇੜੇ 15 ਐੱਮਐੱਲਡੀ ਦਾ ਐੱਸਟੀਪੀ ਅਤੇ ਸੰਨੀ ਐਨਕਲੇਵ ਦੇ ਪਿਛਲੇ ਪਾਸੇ 26 ਐੱਮਐੱਲਡੀ ਦਾ ਸੀਵਰੇਜ ਟ੍ਰੀਟਮੈਂਟ ਪਲਾਂਟ ਲੱਗਣ ਨਾਲ ਬੰਦ ਹੋ ਜਾਵੇਗਾ ਤੇ ਇਹ ਪਲਾਂਟ ਸਤੰਬਰ ਮਹੀਨੇ ਵਿੱਚ ਸ਼ੁਰੂ ਹੋ ਜਾਣਗੇ। ਅਰਬਨ ਅਸਟੇਟ, ਪੁੱਡਾ ਐਨਕਲੇਵਜ਼ ਦੇ ਹੋਰ ਕਲੋਨੀਆਂ ਦੀਆਂ ਰੈਜ਼ੀਡੈਂਸ ਵੇਲਫੇਅਰ ਸੁਸਾਇਟੀਆਂ ਨਾਲ ਬੈਠਕ ਕਰਦਿਆਂ ਸਿਹਤ ਮੰਤਰੀ ਨੇ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ।

 

Advertisement

 

 

ਜੁਝਾਰ ਨਗਰ ’ਚ ਪ੍ਰਾਇਮਰੀ ਸਕੂਲ ਬਣਾਉਣ ਦੇ ਨਿਰਦੇਸ਼
ਡਾ. ਬਲਬੀਰ ਸਿੰਘ ਨੇ ਜੁਝਾਰ ਨਗਰ ਵਿੱਚ ਪਾਰਕ ਨੇ ਨੇੜੇ ਪਈ ਖਾਲੀ ਜਗ੍ਹਾ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਇਥੇ ਪ੍ਰਾਇਮਰੀ ਸਕੂਲ ਬਣਾਉਣ ਲਈ ਕਾਰਵਾਈ ਆਰੰਭਣ ਦੇ ਆਦੇਸ਼ ਦਿੱਤੇ। ਜੁਝਾਰ ਨਗਰ ਦਾ ਸਕੂਲ ਗੁਰਦੁਆਰਾ ਸਾਹਿਬ ਵਿੱਚ ਚੱਲ ਰਿਹਾ ਹੈ ਤੇ ਇਥੇ 150 ਤੋਂ ਵੱਧ ਬੱਚੇ ਸਿੱਖਿਆ ਲੈ ਰਹੇ ਹਨ ਇਸ ਲਈ ਪਾਰਕ ਨਾਲ ਪਈ ਜਗ੍ਹਾ ’ਤੇ ਸਰਕਾਰੀ ਸਕੂਲ ਬਣਾਇਆ ਜਾਵੇਗਾ।

Advertisement