ਨਰਿੰਦਰਦੀਪ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਮਾਰਚ 16 ਨੂੰ
07:35 AM Jun 14, 2025 IST
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 13 ਜੂਨ
ਮਰਹੂਮ ਨਰਿੰਦਰਦੀਪ ਸਿੰਘ ਨੂੰ ਇਨਸਾਫ਼ ਦਿਵਾਉਣ ਅਤੇ ‘ਆਪ’ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਧਾਰੀ ਚੁੱਪ ਨੂੰ ਤੋੜਨ ਲਈ ਨਰਿੰਦਰਦੀਪ ਹਿਰਾਸਤੀ ਕਤਲ ਵਿਰੋਧੀ ਐਕਸ਼ਨ ਕਮੇਟੀ ਵੱਲੋਂ 16 ਜੂਨ ਨੂੰ ਲੁਧਿਆਣਾ ਵਿੱਚ ਰੋਸ ਮਾਰਚ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਦੋਸ਼ੀ ਪੁਲਸੀਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰ ਕਰਨ, ਸਮੁੱਚੇ ਮਾਮਲੇ ਦੀ ਉੱਚ ਪੱਧਰੀ ਨਿਆਂਇਕ ਜਾਂਚ ਕਰਵਾਉਣ ਅਤੇ ਪੀੜਤ ਪਰਿਵਾਰ ਨੂੰ ਸਰਕਾਰੀ ਨੌਕਰੀ ਤੇ ਮੁਆਵਜ਼ਾ ਦੇਣ ਵਰਗੀਆਂ ਹੱਕੀ ਮੰਗਾਂ ਪ੍ਰਤੀ ਜ਼ੋਰਦਾਰ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰ ਤੇ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਤੇ ਪੁਲੀਸ ਦਹਿਸ਼ਤ ਨੂੰ ਤੋੜਨ ਲਈ 16 ਜੂਨ ਨੂੰ ਵੱਡੀ ਗਿਣਤੀ ’ਚ ਲੁਧਿਆਣਾ ਮਾਰਚ ’ਚ ਸ਼ਾਮਲ ਹੋਣ।
Advertisement
Advertisement