ਨਰਿੰਦਰ ਭਰਾਜ ਨੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
05:33 AM Jan 04, 2025 IST
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 3 ਜਨਵਰੀਹਲਕਾ ਸੰਗਰੂਰ ਦੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਇੱਥੇ ਸ਼ਹੀਦ ਭਗਤ ਸਿੰਘ ਚੌਕ, ਸੰਗਤਸਰ ਅਤੇ ਜੋਗਿੰਦਰ ਨਗਰ ਤੋਂ ਇੱਕ ਕਰੋੜ ਤੋਂ ਵੱਧ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਭਗਵਾਨ ਵਾਲਮੀਕਿ ਚੌਕ ਤੋਂ ਮਾਹੀਆਂ ਪੱਤੀ ਤੱਕ ਤਕਰੀਬਨ 46.20 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਲਗਾਉਣ, ਲਾਭ ਸਿੰਘ ਤੋਂ ਜੋਗਿੰਦਰ ਨਗਰ ਤੱਕ 30 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਨਿਰਮਾਣ ਅਤੇ ਬਲਿਆਲ ਰੋਡ ਤੋਂ ਸੰਗਤਸਰ ਨਗਰ ਤੱਕ ਤਕਰੀਬਨ 25 ਲੱਖ ਰੁਪਏ ਦੀ ਲਾਗਤ ਨਾਲ ਸੜਕ ਬਣਵਾਉਣ ਦਾ ਕੰਮ ਸ਼ੁਰੂ ਕਰਵਾਇਆ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਹਰ ਲੋੜੀਂਦੀ ਸੁਵਿਧਾ ਉਪਲਬਧ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਟੀਚੇ ਨੂੰ ਪੂਰਾ ਕਰਨ ਲਈ ਸਾਲਾਂ ਬੱਧੀ ਲਟਕੇ ਕੰਮ ਕਰਵਾਉਣੇ ਯਕੀਨੀ ਬਣਾਏ ਜਾ ਰਹੇ ਹਨ।

Advertisement
ਵਿਧਾਇਕ ਭਰਾਜ ਨੇ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਤੋਂ ਪਹਿਲਾਂ ਵੀ ਸ਼ਹਿਰ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚ ਡਾ. ਅੰਬੇਡਕਰ ਦੇ ਨਾਂ ’ਤੇ ਨਵੀਂ ਲਾਇਬਰੇਰੀ, ਤੂਰ ਪੱਤੀ ਦਾ ਪਾਰਕ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਲਾਕਾ ਵਾਸੀਆਂ ਲਈ ਸਿਹਤ ਦੇ ਖੇਤਰ ਵਿੱਚ ਸੁਧਾਰ ਲਿਆਉਣ ਲਈ ਸੱਤ ਕਰੋੜ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹੈਲਥ ਸੈਂਟਰ ਨੂੰ ਅਪਗ੍ਰੇਡ ਕਰਕੇ ਸਬ-ਡਿਵੀਜ਼ਨ ਹਸਪਤਾਲ ਬਣਾਇਆ ਜਾਵੇਗਾ ਜਿਸ ਨਾਲ ਇੱਥੇ 25 ਹੋਰ ਨਵੇਂ ਬੈੱਡ ਅਤੇ ਵੱਖ-ਵੱਖ ਰੋਗਾਂ ਦੇ ਸਪੈਸ਼ਲਿਸਟ ਡਾਕਟਰ ਮਰੀਜ਼ਾਂ ਲਈ ਉਪਲਬਧ ਰਹਿਣਗੇ। ਇਸ ਮੌਕੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਨਰਿੰਦਰ ਸਿੰਘ ਹਾਕੀ, ਨਾਇਬ ਤਹਿਸੀਲਦਾਰ ਰਾਜੇਸ਼ ਅਹੂਜਾ, ਕਾਰਜ ਸਾਧਕ ਅਫ਼ਸਰ ਮੋਹਿਤ ਸ਼ਰਮਾ ਤੇ ਚਮਨ ਲਾਲ ਲਾਲਕਾ ਆਦਿ ਹਾਜ਼ਰ ਸਨ।
Advertisement
Advertisement