ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਰੇਗਾ ਮਜ਼ਦੂਰਾਂ ਨੂੰ ਪੰਜ ਸਾਲਾਂ ਤੋਂ ਨਹੀਂ ਮਿਲਿਆ ਬਕਾਇਆ

05:29 AM May 10, 2025 IST
featuredImage featuredImage
ਮਾਨਸਾ ’ਚ ਅਧਿਕਾਰੀ ਨੂੰ ਮੰਗ ਪੱਤਰ ਸੌਂਪਦੇ ਹੋਏ ਨਰੇਗਾ ਜਥੇਬੰਦੀ ਦੇ ਆਗੂ। -ਫੋਟੋ: ਸੁਰੇਸ਼

ਜੋਗਿੰਦਰ ਸਿੰਘ ਮਾਨ
ਮਾਨਸਾ, 9 ਮਈ
ਨਰੇਗਾ ਵਰਕਰ ਯੂਨੀਅਨ ਮਾਨਸਾ ਵੱਲੋਂ ਪਿਛਲੇ ਪੰਜ ਸਾਲ ਤੋਂ ਮਜ਼ਦੂਰਾਂ ਨੂੰ ਬਕਾਇਆ ਨਾ ਮਿਲਣ ਨੂੰ ਲੈ ਕੇ ਮਾਨਸਾ ਦੇ ਡਿਪਟੀ ਕਮਿਸ਼ਨਰ ਰਾਹੀਂ ਕੇਂਦਰ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ। ਯੂਨੀਅਨ ਦੇ ਆਗੂਆਂ ਨੇ ਦੋਸ਼ ਲਾਇਆ ਕਿ ਜਨਵਰੀ ਤੇ ਫਰਵਰੀ ਮਹੀਨੇ ਤੋਂ ਮਜ਼ਦੂਰਾਂ ਨੂੰ ਬਣਦੀ ਰਾਸ਼ੀ ਨਹੀਂ ਦਿੱਤੀ ਗਈ ਹੈ।
ਜਥੇਬੰਦੀ ਦੇ ਸੂਬਾ ਆਗੂ ਜਗਸੀਰ ਸਿੰਘ ਸੀਰਾ ਨੇ ਕਿਹਾ ਕਿ ਮਨਰੇਗਾ ਮਜ਼ਦੂਰਾਂ ਨੂੰ ਉਨ੍ਹਾਂ ਦੀ ਬਣਦੀ ਦਿਹਾੜੀ ਦੀ ਅਦਾਇਗੀ ਕਾਨੂੰਨ ਤਹਿਤ 15 ਦਿਨਾਂ ਵਿੱਚ ਪੇਮੈਂਟ ਕਰਨੀ ਹੁੰਦੀ ਹੈ ਪਰ ਪੰਜ ਮਹੀਨਿਆਂ ਤੋਂ ਮਜ਼ਦੂਰਾਂ ਨੂੰ ਲਾਰੇ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮਨਰੇਗਾ ਮਜ਼ਦੂਰਾਂ ਨੂੰ 100 ਦਿਨ ਦਾ ਕੰਮ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਮਨਰੇਗਾ ਕਿਰਤੀਆਂ ਵੱਲੋਂ ਕੰਮ ਦੀ ਅਰਜੀ ਦੇਣ ਉਪਰੰਤ ਸਰਪੰਚ ਜਾਂ ਅਧਿਕਾਰੀਆਂ ਵੱਲੋਂ ਰਸੀਦ ਜਾਰੀ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਗ੍ਰਾਮ ਰੋਜ਼ਗਾਰ ਸੇਵਕਾਂ ਨੂੰ ਸਖਤ ਹਦਾਇਤਾਂ ਕੀਤੀਆਂ ਜਾਣ ਕਿ ਉਨ੍ਹਾਂ ਨੂੰ ਦਿੱਤੇ ਗਏ ਪਿੰਡਾਂ ਦੇ ਸ਼ਡਿਊਲ ਬਣਾਉਣ ਤੇ ਕਿਸੇ ਤਰੀਕ ਨੂੰ ਕਿਸੇ ਪਿੰਡ ਵਿੱਚ ਕੰਮ ਦੇ ਅੰਦਰ ਦਰਖਾਸਤਾਂ ਭਰਨੀਆਂ ਹਨ ਅਤੇ ਮਸਟੋਲ ਪਿੰਡ ਵਿੱਚ ਜਾਕੇ ਦੇ ਆਵੇ। ਉਨ੍ਹਾਂ ਕਿਹਾ ਕਿ ਕੰਮ ਖ਼ਤਮ ਹੋਣ ’ਤੇ ਮਸਟੋਲ ਨੂੰ ਜਿੰਮੇਵਾਰੀ ਨਾਲ ਦਫ਼ਤਰ ਜਮ੍ਹਾਂ ਕਰਵਾਉਣ ਤਾਂ ਕਿ ਸਮੇਂ-ਸਿਰ ਅਦਾਇਗੀ ਅਤੇ ਮਨਰੇਗਾ ਕਿਰਤੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਤੋਂ ਕੰਮ ਬਹੁਤ ਜ਼ਿਆਦਾ ਲਿਆ ਜਾਂਦਾ ਹੈ, ਪਰ ਮਜ਼ਦੂਰੀ ਬਹੁਤ ਘੱਟ ਦਿੱਤੀ ਜਾਂਦੀ ਹੈ ਕੇਂਦਰ ਸਰਕਾਰ ਨੂੰ ਨਰੇਗਾ ਮਜ਼ਦੂਰਾਂ ਦੀ ਦਿਹਾੜੀ ਘੱਟੋ ਘੱਟ 500 ਰੁਪਏ ਅਤੇ 8 ਘੰਟੇ ਤੋਂ ਜ਼ਿਆਦਾ ਕੰਮ ਨਾ ਲਿਆ ਜਾਵੇ।

Advertisement

Advertisement
Advertisement