ਨਰੇਗਾ ਮੁਲਾਜ਼ਮਾਂ ਦਾ ਧਰਨਾ ਜਾਰੀ
05:16 AM Mar 07, 2025 IST
ਧੂਰੀ: ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਪੱਕੇ ਕਰਨ ਦੀ ਮੰਗ ਲਈ ਸੰਘਰਸ਼ ਕਰ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ ਇਥੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦਫ਼ਤਰ ਵਿੱਚ ਲਾਇਆ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਜ਼ਿਲ੍ਹਾ ਪ੍ਰਧਾਨ ਸੰਜੀਵ ਕਾਕੜਾ ਤੇ ਬਲਾਕ ਪ੍ਰਧਾਨ ਬਲਜੀਤ ਸਿੰਘ ਨੱਤ ਨੇ ਦੱਸਿਆ ਕਿ ਨਰੇਗਾ ਧਰਨੇ ਦੇ ਮੱਦੇਨਜ਼ਰ ਕੱਲ੍ਹ ਸੰਯੁਕਤ ਵਿਕਾਸ ਕਮਿਸ਼ਨਰ ਵੱਲੋਂ ਯੂਨੀਅਨ ਦੇ ਵਫ਼ਦ ਨਾਲ ਮੀਟਿੰਗ ਕੀਤੀ ਗਈ ਜਿਨ੍ਹਾਂ ਉਨ੍ਹਾਂ ਦੀਆਂ ਮੰਗਾਂ ਮੰਨਣ ਤੋਂ ਅਸਮੱਰਥਾ ਜਤਾਈ। ਉਨ੍ਹਾਂ ਕਿਹਾ ਕਿ ਸੰਘਰਸ਼ ਮੰਗਾਂ ਮੰਨਣ ਮਗਰੋਂ ਖਤਮ ਕੀਤਾ ਜਾਵੇਗਾ। ਇਸ ਮੌਕੇ ਏਪੀਓ ਧਰਮਵੀਰ ਸਿੰਘ, ਤਕਨੀਕੀ ਸਹਾਇਕ ਵਿਨੋਦ ਕੁਮਾਰ ਅਤੇ ਪਰਮਿੰਦਰ ਸਿੰਘ ਤੇ ਸੰਜੀਵ ਕੁਮਾਰ ਆਦਿ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ
Advertisement
Advertisement