ਨਰੋਏ ਸਮਾਜ ਲਈ ਸਿੱਖਿਆ ਤੇ ਸਿਹਤ ਸੁਰੱਖਿਆ ਜ਼ਰੂਰੀ: ਢਾਹਾਂ
ਪੱਤਰ ਪ੍ਰੇਰਕ
ਬੰਗਾ, 2 ਜਨਵਰੀ
ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਨਵੇਂ ਸਾਲ ਦੀ ਆਮਦ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਗੁਰਦੁਆਰਾ ਗੁਰੂ ਨਾਨਕ ਮਿਸ਼ਨ ਵਿੱਚ ਕਰਵਾਏ ਗਏ ਸਮਾਗਮ ਵਿੱਚ ਟਰੱਸਟ ਦੀ ਅਗਵਾਈ ਹੇਠ ਚੱਲਦੇ ਸਾਰੇ ਅਦਾਰਿਆਂ ਤੋਂ ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਟਰੱਸਟ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਕੁਦਰਤ ਦੀ ਰਜ਼ਾ ਵਿੱਚ ਰਹਿਣ, ਉੱਦਮ ਕਰਦੇ ਰਹਿਣ ਅਤੇ ਅਪਣੱਤ ਦਾ ਮਾਹੌਲ ਸਿਰਜਣ ਦਾ ਸੁਨੇਹਾ ਦਿੱਤਾ। ਇਸ ਮੌਕੇ ਟਰੱਸਟ ਦੇ ਸਕੱਤਰ ਅਮਰਜੀਤ ਸਿੰਘ ਕਲੇਰਾਂ, ਸੀਨੀਅਰ ਮੈਂਬਰ ਦਰਸ਼ਨ ਸਿੰਘ ਮਾਹਲ, ਮੀਤ ਸਕੱਤਰ ਜਗਜੀਤ ਸਿੰਘ ਸੋਢੀ, ਗੁਰਦੁਆਰਾ ਗੁਰੂ ਨਾਨਕ ਮਿਸ਼ਨ ਦੇ ਹਜ਼ੂਰੀ ਰਾਗੀ ਭਾਈ ਜੋਗਾ ਸਿੰਘ, ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਰਵਿੰਦਰ ਖਜੂਰੀਆ, ਪ੍ਰਿੰਸੀਪਲ ਵਨੀਤਾ ਚੋਟ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਦੇ ਵਾਈਸ ਪ੍ਰਿੰਸੀਪਲ ਮੈਡਮ ਰਮਨਦੀਪ ਕੌਰ, ਗੁਰੂ ਨਾਨਕ ਪੈਰਾ-ਮੈਡੀਕਲ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਨਿਤਿਨ ਭਾਰਦਵਾਜ ਤੇ ਟਰੱਸਟ ਦਫ਼ਤਰ ਦੇ ਸੁਪਰਡੈਂਟ ਮਹਿੰਦਰਪਾਲ ਸਿੰਘ ਆਦਿ ਹਾਜ਼ਰ ਸਨ।