ਨਵਜੋਤ ਜਰਗ ਵੱਲੋਂ ਬਲਾਕ ਪ੍ਰਧਾਨਾਂ ਨਾਲ ਮੀਟਿੰਗ
ਪਵਨ ਕੁਮਾਰ ਵਰਮਾ
ਧੂਰੀ, 13 ਮਾਰਚ
ਆਮ ਆਦਮੀ ਪਾਰਟੀ ਦੇ ਧੂਰੀ ਹਲਕੇ ਦੇ ਕੋਆਰਡੀਨੇਟਰ ਨਵਜੋਤ ਸਿੰਘ ਜਰਗ ਨੇ ਮੁੱਖ ਮੰਤਰੀ ਦਫ਼ਤਰ ਧੂਰੀ ਵਿੱਚ ਪਾਰਟੀ ਦੇ ਬਲਾਕ ਪ੍ਰਧਾਨਾਂ ਅਤੇ ‘ਆਪ’ ਆਗੂਆਂ ਨਾਲ ਮੀਟਿੰਗ ਮੁੱਖ ਮੰਤਰੀ ਦਫ਼ਤਰ ਦੇ ਇੰਚਾਰਜ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਦੀ ਹਾਜ਼ਰੀ ਵਿੱਚ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੋਆਰਡੀਨੇਟਰ ਨਵਜੋਤ ਸਿੰਘ ਜਰਗ ਅਤੇ ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਇਹ ਮੀਟਿੰਗ ਧੂਰੀ ਹਲਕੇ ਵਿੱਚ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਕੀਤੀ ਗਈ ਹੈ ਤਾਂ ਕਿ ਹਲਕੇ ਦੇ ਲੋਕਾਂ ਤੱਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਰਾਜ ਤੋਂ ਹਰ ਵਰਗ ਖੁਸ਼ ਹੈ। ਇਸ ਮੌਕੇ ਰਮਨਦੀਪ ਸਿੰਘ ਧੂਰੀ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਗੁਰਤੇਜ ਸਿੰਘ ਤੇਜੀ ਕੱਕੜਵਾਲ, ਬਲਾਕ ਪ੍ਰਧਾਨ ਗਗਨ ਜਵੰਧਾ ਭਸੋੜ, ਬਲਾਕ ਪ੍ਰਧਾਨ ਐਡਵੋਕੇਟ ਹੈਪੀ ਗਰਗ, ਤੀਰਥ ਸਿੰਘ ਭੱਦਲਵੜ੍ਹ, ਸੁਖਪਾਲ ਪਾਲਾ, ਮਿਲਖ ਰਾਜ, ਹਰਪ੍ਰੀਤ ਸਿੰਘ ਗਿੱਲ, ਸੁਖਦੇਵ ਬਮਾਲ ਤੇ ਸੁਰਜੀਤ ਸਿੰਘ ਰਾਜੋਮਾਜਰਾ, ਅਮਰਦੀਪ ਸਿੰਘ ਧਾਂਦਰਾ, ਜਸਪਾਲ ਸਿੰਘ ਭੁੱਲਰ ਤੇ ਰਾਜੂ ਲੱਡਾ ਆਦਿ ਹਾਜ਼ਰ ਸਨ।