ਨਵੀਂ ਮਾਈਨਿੰਗ ਨੀਤੀ ਬਣਾਉਣ ਦੇ ਫ਼ੈਸਲੇ ਦੀ ਪ੍ਰਸ਼ੰਸਾ
05:19 AM Apr 05, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਅਪਰੈਲ
Advertisement
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਡਾ. ਸੰਨੀ ਆਹਲੂਵਾਲੀਆ, ਨੀਲ ਗਰਗ, ਸੈਫਲ ਹਰਪ੍ਰੀਤ ਸਿੰਘ ਅਤੇ ਸਾਕੀ ਅਲੀ ਖ਼ਾਨ ਨੇ ਅੱਜ ਇੱਥੇ ਪਾਰਟੀ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ’ਚ ਪੰਜਾਬ ਸਰਕਾਰ ਵੱਲੋਂ 2022 ਦੀ ਮਾਈਨਿੰਗ ਨੀਤੀ ਵਿੱਚ ਸੋਧ ਕਰਕੇ ਨਵੀਂ ਮਾਈਨਿੰਗ ਨੀਤੀ ਬਣਾਉਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਆਗੂਆਂ ਨੇ ਕਿਹਾ ਕਿ ਇਸ ਨਾਲ ਮਾਈਨਿੰਗ ਮਾਫ਼ੀਆ ਖ਼ਤਮ ਹੋਵੇਗਾ ਅਤੇ ਲੋਕਾਂ ਨੂੰ ਸਸਤੇ ਭਾਅ ਰੇਤ ਮਿਲ ਸਕੇਗੀ।
Advertisement
Advertisement