ਨਵੇਂ ਕਾਨੂੰਨ ਨਾਲ ਖਣਨ ’ਚ ਆਵੇਗੀ ਪਾਰਦਰਸ਼ਤਾ: ਅਰੋੜਾ
04:27 AM Mar 29, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਮਾਰਚ
ਸੂਬੇ ਵਿੱਚ ਖਣਨ ਅਤੇ ਕਰੱਸ਼ਰ ਉਦਯੋਗ ਨੂੰ ਨਿਯਮਤ ਕਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ‘ਦਿ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ ਐਂਡ ਸਟਾਕਿਸਟਸ ਐਂਡ ਰਿਟੇਲਰਜ਼ ਬਿੱਲ 2025’ ਲਿਆਂਦਾ ਹੈ ਤਾਂ ਜੋ ਪਿਛਲੇ ਸਮੇਂ ਤੋਂ ਗ਼ੈਰ-ਨਿਯਮਤ ਅਭਿਆਸਾਂ ਅਤੇ ਭ੍ਰਿਸ਼ਟਾਚਾਰ ਨਾਲ ਗ੍ਰਸਤ ਰਹੇ ਇਸ ਖੇਤਰ ਵਿੱਚ ਵੱਡੀ ਪੱਧਰ ’ਤੇ ਰੈਗੂਲੇਸ਼ਨ, ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਗੱਲ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਬਰਿੰਦਰ ਕੁਮਾਰ ਗੋਇਲ ਨੇ ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ੍ਰੀ ਅਰੋੜਾ ਨੇ ਕਿਹਾ ਕਿ ਇਸ ਐਕਟ ਤਹਿਤ ਖਣਨ ਸੈਕਟਰ ਨੂੰ ਨਿਯਮਤ ਕਰਨ ਲਈ ਸਾਰੇ ਕਰੱਸ਼ਰ ਯੂਨਿਟਾਂ, ਸਟਾਕਿਸਟਾਂ ਅਤੇ ਰਿਟੇਲਰਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰੇਕ ਰਜਿਸਟਰਡ ਯੂਨਿਟ ਨੂੰ ਮਹੀਨਾਵਾਰ ਰਿਟਰਨ ਫਾਈਲ ਕਰਨੀ ਹੋਵੇਗੀ।
Advertisement
Advertisement