ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਵੇਂ ਖੇਤੀ ਮੰਡੀ ਖਰੜੇ ਨੂੰ ਰੱਦ ਕਰਵਾਉਣ ਲਈ ਵਿਚਾਰਾਂ

05:56 AM Feb 05, 2025 IST
featuredImage featuredImage
ਨਵਾਂਸ਼ਹਿਰ ਵਿੱਚ ਮਾਰਚ ਦੀ ਤਿਆਰੀ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਰਤੀ ਕਿਸਾਨ ਯੂਨੀਅਨ ਦੇ ਆਗੂ। ਫੋਟੋ: ਲਾਜਵੰਤ

ਪੱਤਰ ਪ੍ਰੇਰਕ
ਨਵਾਂਸ਼ਹਿਰ, 4 ਫਰਵਰੀ
ਕਿਰਤੀ ਕਿਸਾਨ ਯੂਨੀਅਨ (ਜ਼ਿਲ੍ਹਾ ਕਮੇਟੀ, ਸ਼ਹੀਦ ਭਗਤ ਸਿੰਘ ਨਗਰ) ਦੀ ਦਾਣਾ ਮੰਡੀ ਨਵਾਂਸ਼ਹਿਰ ’ਚ ਮੀਟਿੰਗ ਹੋਈ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ ਅਤੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੈਂਸ ਨੇ ਦੱਸਿਆ ਕਿ ਨਵੇਂ ਖੇਤੀ ਮੰਡੀ ਖਰੜੇ ਨੂੰ ਰੱਦ ਕਰਵਾਉਣ ਅਤੇ ਮੋਦੀ ਸਰਕਾਰ ਵੱਲੋਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਵਿਚਾਰ ਵਟਾਂਦਰਾ ਹੋਇਆ। ਆਗੂਆਂ ਕਿਹਾ ਕਿ 5 ਮਾਰਚ ਨੂੰ ਚੰਡੀਗੜ੍ਹ ਚ ਪੱਕਾ ਧਰਨਾ ਲਾਇਆ ਜਾਵੇਗਾ ਜਿਸ ਦੀ ਤਿਆਰੀ ਲਈ ਪਿੰਡਾਂ ਵਿੱਚ ਕਿਸਾਨਾਂ ਅਤੇ ਕਾਸ਼ਤਕਾਰਾਂ ਦੀਆਂ ਮੀਟਿੰਗਾਂ ਤੇ ਰੈਲੀਆਂ ਕੀਤੀਆਂ ਜਾਣਗੀਆ। ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਅਨੁਸਾਰ 9 ਫਰਵਰੀ ਨੂੰ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਮੌਕੇ ਮੰਗ ਕੀਤੀ ਕਿ ਖੇਤੀ ਮੰਡੀਕਰਨ ਨੀਤੀ ਨੂੰ ਰੱਦ ਕਰਨ ਲਈ ਕਿਸਾਨਾਂ ਦੀ ਆਵਾਜ਼ ਬਣ ਕੇ ਪਾਰਲੀਮੈਂਟ ਸੈਸ਼ਨ ’ਚ ਸਵਾਲ ਕੀਤੇ ਜਾਣ ਤਾਂ ਕਿ ਕੇਂਦਰ ਸਰਕਾਰ ਤੇ ਦਬਾਅ ਬਣਾਇਆ ਜਾ ਸਕੇ। ਇਸ ਮੌਕੇ ਮੀਤ ਪ੍ਰਧਾਨ ਸੋਹਣ ਸਿੰਘ ਅਟਵਾਲ, ਪਰਮਜੀਤ ਸਿੰਘ ਸ਼ਹਾਬਪੁਰ, ਸੁਰਿੰਦਰ ਸਿੰਘ ਮਹਿਰਮਪੁਰ, ਜੀਵਨ ਬੇਗੋਵਾਲ, ਅਵਤਾਰ ਸਿੰਘ ਸਕੋਹਪੁਰ, ਕਰਨੈਲ ਸਿੰਘ ਉੜਾਪੜ, ਮੇਜਰ ਸਿੰਘ, ਰਾਮ ਜੀ ਦਾਸ ਸਨਾਵਾ, ਅਵਤਾਰ ਸਿੰਘ ਉੜਾਪੜ ਅਤੇ ਮੱਖਣ ਸਿੰਘ ਭਾਨਮਜਾਰਾ ਵੀ ਹਾਜ਼ਰ ਸਨ।

Advertisement

Advertisement