ਨਵੇਂ ਨਿਗਮ ਕਮਿਸ਼ਨਰ ਨੇ ਚਾਰਜ ਸੰਭਾਲਿਆ
10:46 AM Sep 20, 2024 IST
ਐਸਏਐਸ ਨਗਰ (ਮੁਹਾਲੀ): ਮੁਹਾਲੀ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਆਈਏਐਸ ਟੀ ਬੈਨਿਥ ਨੇ ਅੱਜ ਆਪਣੇ ਅਹੁਦੇ ਦਾ ਚਾਰਜ ਸੰਭਾਲਣ ਉਪਰੰਤ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨਾਲ ਮੁਲਾਕਾਤ ਕੀਤੀ। ਨਵੇਂ ਕਮਿਸ਼ਨਰ ਨੇ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਇੱਕ ਟੀਮ ਵਾਂਗ ਕੰਮ ਕਰਨ ਅਤੇ ਸਾਰਿਆਂ ਤੋਂ ਸਹਿਯੋਗ ਲੈਣ ਅਤੇ ਦੇਣ ਦੀ ਗੱਲ ਕਹੀ। ਇਸ ਮੌਕੇ ਚੁਣੇ ਹੋਏ ਨੁਮਾਇੰਦਿਆਂ ਨੇ ਨਵੇਂ ਕਮਿਸ਼ਨਰ ਨਾਲ ਗੱਲਬਾਤ ਦੌਰਾਨ ਸ਼ਹਿਰ ਦੀਆਂ ਅਹਿਮ ਸਮੱਸਿਆਵਾਂ ਨੂੰ ਫੌਰੀ ਹੱਲ ਕਰਨ ਲਈ ਵਿਚਾਰ-ਚਰਚਾ ਕੀਤੀ ਅਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਅਤੇ ਰੇਹੜੀ-ਫੜੀ ਵਾਲਿਆਂ ਦੀ ਸਮੱਸਿਆ ਸਮੇਤ ਹੋਰ ਵੱਖ-ਵੱਖ ਮੁੱਦਿਆਂ ਨੂੰ ਸੰਜੀਦਗੀ ਨਾਲ ਲੈ ਕੇ ਕੰਮ ਕਰਨ ਦੀ ਸਲਾਹ ਦਿੱਤੀ। -ਪੱਤਰ ਪ੍ਰੇਰਕ
Advertisement
Advertisement