ਨਵੇਂ ਹਾਈ ਕਮਿਸ਼ਨਰ ਲਾਉਣ ਨਾਲ ਐੱਨਆਰਆਈਜ਼ ਮਸਲੇ ਹੋਣਗੇ ਹੱਲ: ਸਾਹਨੀ
04:01 AM Jun 19, 2025 IST
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 18 ਜੂਨ
ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਕੈਨੇਡੀਅਨ ਹਮਰੁਤਬਾ ਮਾਰਕ ਕਾਰਨੀ ਵੱਲੋਂ ਦੋਵਾਂ ਮੁਲਕਾਂ ਵਿਚਾਲੇ ਕੁਝ ਸੇਵਾਵਾਂ ਮੁੜ ਸ਼ੁਰੂ ਕਰਨ ਨਾਲ ਐੱਨਆਰਆਈ ਭਾਰਤੀਆਂ ਦੇ ਮਸਲੇ ਹੱਲ ਹੋਣਗੇ। ਇਸ ਨਾਲ ਵਿਸ਼ੇਸ਼ ਤੌਰ ’ਤੇ ਪੰਜਾਬੀ ਪ੍ਰਵਾਸੀਆਂ ਨੂੰ ਮਦਦ ਮਿਲੇਗੀ। ਰਾਜ ਸਭਾ ਮੈਂਬਰ ਸਾਹਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਕਾਰਨੀ ਨਵੇਂ ਹਾਈ ਕਮਿਸ਼ਨਰ ਲਾਉਣ ਲਈ ਸਹਿਮਤ ਹੋਏ ਹਨ। ਉਨ੍ਹਾਂ ਐਕਸ ’ਤੇ ਕਿਹਾ, ‘ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦਾ ਦਿਲੋਂ ਸਵਾਗਤ ਕਰਦਾ ਹਾਂ ਕਿ ਉਹ ਨਾਗਰਿਕਾਂ ਅਤੇ ਕਾਰੋਬਾਰਾਂ ਲਈ ਨਿਯਮਤ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਵਿੱਚ ਮਦਦ ਕਰਨ ਵਾਸਤੇ ਦੋਵਾਂ ਦੇਸ਼ਾਂ ਲਈ ਨਵੇਂ ਹਾਈ ਕਮਿਸ਼ਨਰ ਨਿਯੁਕਤ ਕਰਨ ਲਈ ਸਹਿਮਤ ਹੋਏ ਹਨ।’
Advertisement
Advertisement