ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਾਮੁਕਤ ਪੰਜਾਬ ਲਈ ਪੰਚਾਇਤਾਂ ਦੀ ਅਹਿਮ ਭੂਮਿਕਾ: ਰੌੜੀ

04:41 AM Jan 04, 2025 IST
ਨਸ਼ਾ ਜਾਗਰੂਕਤਾ ਕੈਂਪ ਮੌਕੇ ਹਾਜ਼ਰ ਡਿਪਟੀ ਸਪੀਕਰ ਅਤੇ ਹੋਰ।
ਜੰਗ ਬਹਾਦਰ ਸਿੰਘ ਸੇਖੋਂ
Advertisement

ਗੜ੍ਹਸ਼ੰਕਰ, 3 ਜਨਵਰੀ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਗੜ੍ਹਸ਼ੰਕਰ ਦੇ ਪਿੰਡ ਮਹਿਤਾਬਪੁਰ ਸਥਿਤ ਗੁਰਦੁਆਰਾ ਸਾਹਿਬ ਵਿੱਚ ਲਾਏ ਗਏ ਨਸ਼ਾ ਜਾਗਰੂਕਤਾ ਕੈਂਪ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਲਗਾਤਾਰ ਸਖਤ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਸਕਾਰਾਤਮਕ ਨਤੀਜੇ ਹੁਣ ਸਾਹਮਣੇ ਆਉਣ ਲੱਗੇ ਹਨ। ਸ੍ਰੀ ਰੌੜੀ ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਯਕੀਨੀ ਬਣਾਉਣ ਕਿ ਪਿੰਡ ਦੇ ਨੌਜਵਾਨ ਗੁਮਰਾਹ ਨਾ ਹੋਣ ਅਤੇ ਨਸ਼ਿਆਂ ਤੋਂ ਦੂਰ ਰਹਿਣ।

Advertisement

ਡਿਪਟੀ ਸਪੀਕਰ ਨੇ ਕਿਹਾ ਕਿ ਸਰਕਾਰ ਪਿੰਡਾਂ ਅਤੇ ਮੁਹੱਲਿਆਂ ਤੱਕ ਪਹੁੰਚ ਕੇ ਜਾਗਰੂਕਤਾ ਮੁਹਿੰਮ ਚਲਾ ਰਹੀ ਹੈ ਤਾਂ ਜੋ ਹਰ ਵਿਅਕਤੀ ਇਸ ਮੁਹਿੰਮ ਦਾ ਹਿੱਸਾ ਬਣ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨਾ ਹੈ ਅਤੇ ਇਸ ਲਈ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਵੱਲ ਸਕਾਰਾਤਮਕ ਕੰਮਾਂ ਵਿੱਚ ਲਗਾਇਆ ਜਾ ਰਿਹਾ ਹੈ। ਡਿਪਟੀ ਸਪੀਕਰ ਨੇ ਕਿਹਾ ਕਿ ਸਰਕਾਰ ਜਿੱਥੇ ਨਸ਼ੇ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦੇ ਪੁਨਰਵਾਸ ਲਈ ਵਚਨਬੱਧ ਹੈ, ਉੱਥੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਸਖਤ ਐਕਸ਼ਨ ਲੈਣ ਲਈ ਕੋਈ ਕਮੀ ਨਹੀਂ ਛੱਡ ਰਹੀ ਹੈ। ਇਸ ਮੌਕੇ ਨਸ਼ੇ ਦੀ ਆਦਤ ਛੱਡ ਕੇ ਨਵੀਂ ਸ਼ੁਰੂਆਤ ਕਰਨ ਵਾਲੇ ਨੌਜਵਾਨਾਂ ਨੇ ਆਪਣੇ ਤਜਰਬੇ ਸਾਂਝੇ ਕੀਤੇ। ਇਸ ਮੌਕੇ ਐੱਸ.ਡੀ.ਐੱਮ. ਗੜ੍ਹਸ਼ੰਕਰ ਹਰਬੰਸ ਸਿੰਘ, ਐੱਸ.ਪੀ. ਮੇਜਰ ਸਿੰਘ ਅਤੇ ਡੀ.ਐੱਸ.ਪੀ. ਗੜ੍ਹਸ਼ੰਕਰ ਜਸਪ੍ਰੀਤ ਸਿੰਘ, ਓ.ਐੱਸ.ਡੀ. ਚਰਨਜੀਤ ਸਿੰਘ ਚੰਨੀ, ਬੀ.ਡੀ.ਪੀ.ਓ ਮਨਜਿੰਦਰ ਕੌਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

 

Advertisement