ਨਸ਼ਾ ਕਰਨ ਦੇ ਦੋਸ਼ ਹੇਠ ਕਾਬੂ
07:56 AM Apr 17, 2025 IST
ਲੁਧਿਆਣਾ: ਥਾਣਾ ਦੁੱਗਰੀ ਦੀ ਪੁਲੀਸ ਨੇ ਥਾਣੇਦਾਰ ਸੁਖਦੇਵ ਰਾਜ ਦੀ ਅਗਵਾਈ ਹੇਠ ਗੁਰਦੀਪ ਸਿੰਘ ਵਾਸੀ ਸੀਆਰਪੀਏਫ਼ ਕਲੋਨੀ ਨੂੰ ਦੁੱਗਰੀ ਨਹਿਰ ਦੇ ਪਾਸ ਬਣੇ ਫਲਾਈ ਓਵਰ ਦੇ ਥੱਲੇ ਨਸ਼ਾ ਕਰਦਿਆਂ ਕਾਬੂ ਕੀਤਾ ਹੈ ਜਦਕਿ ਉਸਦੇ ਸਾਥੀ ਅਵਤਾਰ ਸਿੰਘ ਵਾਸੀ ਭਗਤ ਸਿੰਘ ਨਗਰ ਦੀ ਭਾਲ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਥਾਣਾ ਸਾਹਨੇਵਾਲ ਦੇ ਥਾਣੇਦਾਰ ਚਾਂਦ ਆਹੀਰ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਰਣਜੀਤ ਸਿੰਘ ਵਾਸੀ ਢੰਡਾਰੀ ਪੁੱਲ ਪਾਸ ਝੁੱਗੀਆਂ ਨੂੰ ਕਣਕ ਦੇ ਖੇਤ ਵਿੱਚ ਬੈਠ ਕੇ ਨਸ਼ਾ ਕਰਦਿਆਂ ਕਾਬੂ ਕੀਤਾ। ‘ਨਿੱਜੀ ਪੱਤਰ ਪ੍ਰੇਰਕ
Advertisement
Advertisement