ਨਸ਼ਾ ਛੁਡਾਊ ਕੇਂਦਰ ’ਚ ਯੋਗ ਕਲਾਸਾਂ ਸ਼ੁਰੂ
05:16 AM May 09, 2025 IST
ਜਲੰਧਰ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਯੋਗ ਨੂੰ ਨਸ਼ਾ ਮੁਕਤੀ ਦਾ ਪ੍ਰਭਾਵਸ਼ਾਲੀ ਮਾਧਿਅਮ ਬਣਾਉਂਦਿਆਂ ਜ਼ਿਲ੍ਹੇ ਦੇ ਪਿੰਡ ਸ਼ੇਖੇ ਵਿੱਚ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ਵਿੱਚ ਸੀ.ਐਮ ਦੀ ਯੋਗਸ਼ਾਲਾ ਤਹਿਤ ਸ਼ਲਾਘਾਯੋਗ ਪਹਿਲ ਕੀਤੀ ਗਈ ਹੈ। ਇੱਥੇ ਯੋਗ ਟਰੇਨਰ ਵਲੋਂ ਰੋਜ਼ਾਨਾ ਸਵੇਰੇ 7.45 ਤੋਂ 8.45 ਵਜੇ ਤੱਕ ਅਤੇ ਸ਼ਾਮ 5 ਤੋਂ ਸ਼ਾਮ 6 ਵਜੇ ਤੱਕ ਮੁਫ਼ਤ ਯੋਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਕਲਾਸਾਂ ਦਾ ਉਦੇਸ਼ ਨਸ਼ਾ ਛੱਡਣ ਦੀ ਪ੍ਰਕਿਰਿਆ ਵਿੱਚ ਨੌਜਵਾਨਾਂ ਅਤੇ ਭਾਗੀਦਾਰਾਂ ਨੂੰ ਮਾਨਸਿਕ, ਸਰੀਰਿਕ ਅਤੇ ਆਤਮਿਕ ਤੌਰ ’ਤੇ ਮਜ਼ਬੂਤ ਬਣਾਉਣਾ ਹੈ। ਇਸ ਸਬੰਧੀ ਜ਼ਿਲ੍ਹਾ ਕੋਆਰਡੀਨੇਟਰ ਜਤਿਨ ਕੁਮਾਰ ਨੇ ਦੱਸਿਆ ਕਿ ਸੀ.ਐੱਮ. ਦੀ ਯੋਗਸ਼ਾਲਾ ਪ੍ਰੋਗਰਾਮ ਨਵੇਂ ਮੀਲ ਪੱਥਰ ਸਥਾਪਤ ਕਰ ਰਿਹਾ ਹੈ ਅਤੇ ਜ਼ਿਲ੍ਹੇ ਦੇ ਵੱਡੀ ਗਿਣਤੀ ਲੋਕ ਮੁਫ਼ਤ ਯੋਗ ਕੈਂਪਾਂ ਦਾ ਲਾਭ ਲੈ ਰਹੇ ਹਨ। -ਪੱਤਰ ਪ੍ਰੇਰਕ
Advertisement
Advertisement