ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤੀ ਜਾਰੀ: ਚੀਮਾ
05:53 AM Apr 07, 2025 IST
ਰਣਜੀਤ ਸਿੰਘ ਸ਼ੀਤਲ
Advertisement
ਦਿੜ੍ਹਬਾ ਮੰਡੀ, 6 ਅਪਰੈਲ
ਪੰਜਾਬ ਦੇ ਵਿੱਤ ਮੰਤਰੀ ਅਤੇ ਹਲਕਾ ਦਿੜ੍ਹਬਾ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਡਿਆਲਾ ਗਊਸ਼ਾਲਾ ਦਿੜ੍ਹਬਾ ਵਿਖੇ ਸ੍ਰੀ ਮਦ ਭਾਗਵਤ ਕਥਾ ਸਪਤਾਹ ਯੱਗ ਦੇ ਸਮਾਪਤੀ ਸਮਾਰੋਹ ਵਿੱਚ ਸ਼ਾਮਲ ਹੁੰਦਿਆਂ ਗਊਸ਼ਾਲਾ ਵਿੱਚ 10 ਲੱਖ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਸ਼ੈੱਡ ਦਾ ਉਦਘਾਟਨ ਕੀਤਾ ਗਿਆ। ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਬੋਲਦਿਆਂ ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਸਖ਼ਤ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਲਈ ਕੋਈ ਥਾਂ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਨਸ਼ਾ ਤਸਕਰਾਂ ਨੂੰ ਸੂਬੇ ਵਿੱਚੋਂ ਖਤਮ ਕਰਨ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਇਸ ਮੌਕੇ ਗਊਸ਼ਾਲਾ ਦੇ ਪ੍ਰਬੰਧਕ ਅਤੇ ਮੈਂਬਰ ਵੀ ਮੌਜੂਦ ਸਨ।
Advertisement
Advertisement