ਨਸ਼ਾ ਤਸਕਰੀ ’ਚ ਐਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਤੋਂ ਚਿੰਤਤ: ਚੀਮਾ
05:51 AM Apr 11, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਅਪਰੈਲ
ਵਿੱਤ ਮੰਤਰੀ ਐਡਵੋਰੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਐਨਫੋਰਸਮੈਂਟ ਏਜੰਸੀਆਂ ਦੇ ਅਧਿਕਾਰੀਆਂ ਦਾ ਸ਼ਾਮਲ ਹੋਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਕਿਸੇ ਵੀ ਐਨਫੋਰਸਮੈਂਟ ਏਜੰਸੀ ਦੇ ਅਧਿਕਾਰੀ ਦੇ ਅਹੁਦੇ ਦੀ ਪ੍ਰਵਾਹ ਕੀਤੇ ਬਿਨਾਂ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪੁਲੀਸ ਵੱਲੋਂ ਲੰਘੇ ਦਿਨ ਅੰਮ੍ਰਿਤਸਰ ’ਚੋਂ ਐਨਫੋਰਸਮੈਂਟ ਏਜੰਸੀ ਦੇ ਇੱਕ ਅਧਿਕਾਰੀ ਸਣੇ 8 ਜਣਿਆਂ ਨੂੰ 4 ਕਿੱਲੋ ਹੈਰੋਇਨ ਸਣੇ ਕਾਬੂ ਕੀਤਾ ਗਿਆ ਸੀ। ਵਿੱਤ ਮੰਤਰੀ ਨੇ ਕਿਹਾ ਕਿ ਪੁਲੀਸ ਵੱਲੋਂ ਗਰੋਹ ਦੇ ਮੁਖੀ ਦਾ ਪਤਾ ਲਗਾਇਆ ਜਾਵੇਗਾ ਅਤੇ ਉਸ ਨੂੰ ਵੀ ਕਾਬੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਨੇ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ ਸੂਬੇ ਭਰ ਵਿੱਚੋਂ 212 ਕਿੱਲੋ ਹੈਰੋਇਨ, 6,945 ਕਿੱਲੋ ਭੁੱਕੀ, 105 ਕਿੱਲੋ ਅਫੀਮ ਤੋਂ ਇਲਾਵਾ ਲਗਪਗ 6 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
Advertisement
Advertisement