ਪੱਤਰ ਪ੍ਰੇਰਕਗੁਰੂਸਰ ਸੁਧਾਰ, 9 ਦਸੰਬਰਥਾਣਾ ਜੋਧਾਂ ਦੀ ਪੁਲੀਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਹੈਰੋਇਨ ਤੇ ਗਾਂਜਾ ਤੇ ਦੇਸ਼ੀ ਸ਼ਰਾਬ ਬਰਾਮਦ ਕਰਕੇ ਕਰ ਕੇ ਇਕ ਔਰਤ ਤੇ ਇੱਕ ਨੌਜਵਾਨ ਨੂੰ ਨਾਮਜ਼ਦ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਪਾਰਟੀ ਨੇ ਕੁਲਵੀਰ ਕੌਰ ਬਲਵੰਤ ਸਿੰਘ ਵਾਸੀ ਪਿੰਡ ਨਾਰੰਗਵਾਲ ਦੇ ਘਰ ਛਾਪਾ ਮਰ ਕੇ 15 ਗਰਾਮ ਹੈਰੋਇਨ ਤੇ 550 ਗਰਾਮ ਗਾਂਜਾ ਬਰਾਮਦ ਕੀਤਾ ਹੈ। ਜਾਂਚ ਅਫ਼ਸਰ ਸਬ-ਇੰਸਪੈਕਟਰ ਸਤਪਾਲ ਸਿੰਘ ਅਨੁਸਾਰ ਗਸ਼ਤ ਦੌਰਾਨ ਮੁਲਜ਼ਮ ਕੁਲਵੀਰ ਕੌਰ ਖ਼ਿਲਾਫ਼ ਨਸ਼ਾ ਤਸਕਰੀ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਜਾਂਚ ਆਰੰਭ ਗਈ ਹੈ। ਇਸੇ ਤਰ੍ਹਾਂ ਸਬ-ਇੰਸਪੈਕਟਰ ਗੁਰਦੀਪ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਲਤਾਲਾ ਦੇ ਸੂਆ ਲਾਗੇ ਨਾਕੇਬੰਦੀ ਦੌਰਾਨ ਕੱਚੇ ਰਸਤੇ ’ਤੇ ਇਕ ਨੌਜਵਾਨ ਨੂੰ 12 ਬੋਤਲਾਂ ਦੇਸੀ ਸ਼ਰਾਬ ਸਮੇਤ ਕਾਬੂ ਕੀਤਾ ਹੈ। ਜਸਪ੍ਰੀਤ ਸਿੰਘ ਉਰਫ਼ ਜੱਸੀ ਵਿਰੁੱਧ ਆਬਕਾਰੀ ਕਾਨੂੰਨ ਤਹਿਤ ਕੇਸ ਦਰਜ ਕਰ ਕੇ ਜਾਂਚ ਆਰੰਭੀ ਗਈ ਹੈ।