ਨਸ਼ਾ ਤਸਕਰੀ ਮਾਮਲੇ ’ਚ ਭਗੌੜਾ ਗ੍ਰਿਫ਼ਤਾਰ
05:28 AM Mar 29, 2025 IST
ਪੱਤਰ ਪ੍ਰੇਰਕ
ਸ਼ਾਹਕੋਟ, 28 ਮਾਰਚ
ਸ਼ਾਹਕੋਟ ਪੁਲੀਸ ਨੇ ਪੌਣੇ ਦੋ ਸਾਲਾਂ ਦੇ ਭਗੌੜੇ ਨੂੰ ਗ੍ਰਿਫਤਾਰ ਕੀਤਾ ਹੈ। ਸ਼ਾਹਕੋਟ ਦੇ ਡੀਐੱਸਪੀ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਸ਼ਾਹਕੋਟ ਦੇ ਐੱਸਐੱਚਓ ਬਲਵਿੰਦਰ ਸਿੰਘ ਭੁੱਲਰ ਦੀ ਅਗਵਾਈ ਹੇਠ ਚਲਾਈ ਗਈ ਮੁਹਿੰਮ ਤਹਿਤ ਨਿਸ਼ਾਨ ਸਿੰਘ ਵਾਸੀ ਤਲਵੰਡੀ ਬੂਟੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਸ ਖ਼ਿਲਾਫ਼ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਹੇਠ 9 ਮਈ 1997 ਨੂੰ ਸ਼ਾਹਕੋਟ ਥਾਣੇ ’ਚ ਕੇਸ ਦਰਜ ਹੋਇਆ ਸੀ। ਮੁਲਜ਼ਮ ਦੇ ਅਦਾਲਤ ’ਚੋਂ ਗੈਰ-ਹਾਜ਼ਰ ਰਹਿਣ ਕਾਰਨ ਅਦਾਲਤ ਨੇ 12 ਜੂਨ 2023 ਨੂੰ ਉਸ ਨੂੰ ਭਗੌੜਾ ਐਲਾਨ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਸ਼ਾਹਕੋਟ ਥਾਣੇ ਵਿਚ 2 ਹੋਰ ਕੇਸ ਦਰਜ ਹਨ। ਏਐੱਸਆਈ ਬਲਵਿੰਦਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਉਕਤ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਸ ਕੋਲੋਂ ਮਾਮਲੇ ਵਿੱਚ ਹੋਰ ਪੁੱਛ-ਪੜਤਾਲ ਕੀਤੀ ਜਾਵੇਗੀ।
Advertisement
Advertisement