ਨਸ਼ਾ ਤਸਕਰ ਦਾ ਘਰ ਢਾਹਿਆ
05:19 AM May 25, 2025 IST
ਟ੍ਰਿਬਿਊਨ ਨਿਊਜ਼ ਸਰਵਿਸ
Advertisement
ਅੰਮ੍ਰਿਤਸਰ 24 ਮਈ
ਇਥੋਂ ਦੇ ਨਗਰ ਨਿਗਮ ਨੇ ਕਮਿਸ਼ਨਰੇਟ ਪੁਲੀਸ ਦੇ ਸਹਿਯੋਗ ਨਾਲ ਨਸ਼ਾ ਤਸਕਰ ਸੰਨੀ ਗੁੱਲਾ ਦਾ ਘਰ ਜੇਸੀਬੀ ਨਾਲ ਢਾਹ ਦਿੱਤਾ।
ਇਸ ਮੌਕੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੰਨੀ ਗੁੱਲਾ ਲੰਮੇ ਸਮੇਂ ਤੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਹੈ ਅਤੇ ਇਸ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਮੁਕੱਦਮੇ ਦਰਜ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਨਸ਼ਿਆਂ ਦੇ ਖਾਤਮੇ ਲਈ ਦ੍ਰਿੜ੍ਹ ਹੈ ਅਤੇ ਜੋ ਨਸ਼ਾ ਤਸਕਰੀ ਵਿੱਚ ਸ਼ਾਮਲ ਹੈ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਜਾਣ ਜਾਂ ਨਸ਼ਾ ਤਸਕਰੀ ਛੱਡ ਛੱਡ ਦੇਣ। ਉਨ੍ਹਾਂ ਦੱਸਿਆ ਕਿ ਸੰਨੀ ਗੁੱਲਾ ਵੱਲੋਂ ਕੀਤੀ ਗਈ ਨਾਜਾਇਜ਼ ਉਸਾਰੀ ਨੂੰ ਅੱਜ ਕਾਰਪੋਰੇਸ਼ਨ ਅੰਮ੍ਰਿਤਸਰ ਨੇ ਢਾਹ ਦਿੱਤਾ ਹੈ। ਇਸ ਮੌਕੇ ਡੀਸੀਪੀ ਆਲਮ ਵਿਜੇ ਸਿੰਘ, ਏਸੀਪੀ ਡਾਕਟਰ ਸ਼ੀਤਲ ਸਿੰਘ ਅਤੇ ਹੋਰ ਪੁਲੀਸ ਅਧਿਕਾਰੀ ਹਾਜ਼ਰ ਸਨ।
Advertisement
Advertisement