ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਾ ਤਸਕਰ ਵੱਲੋਂ ਉਸਾਰੀਆਂ ਚਾਰ ਦੁਕਾਨਾਂ ਢਾਹੀਆਂ

06:06 AM Apr 30, 2025 IST
featuredImage featuredImage
ਪਟਿਆਲਾ ਵਿੱਚ ਨਾਜਾਇਜ਼ ਉਸਾਰੀਆਂ ਢਾਹੁੰਦੇ ਹੋਏ ਨਿਗਮ ਦੇ ਮੁਲਾਜ਼ਮ। -ਫੋਟੋ: ਰਾਜੇਸ਼ ਸੱਚਰ

ਸਰਬਜੀਤ ਸਿੰਘ ਭੰਗੂ
ਪਟਿਆਲਾ, 29 ਅਪਰੈਲ
ਨਸ਼ਾ ਤਸਕਰੀ ਦੇ ਕੇਸ ਤਹਿਤ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਥਾਣਾ ਅਰਬਨ ਅਸਟੇਟ ਦੇ ਖ਼ੇਤਰ ਵਿੱਚ ਪੈਂਦੇ ਬਾਬਾ ਦੀਪ ਸਿੰਘ ਨਗਰ ਵਾਸੀ ਦੇ ਘਰ ਵਿਚਲੀਆਂ ਚਾਰ ਦੁਕਾਨਾਂ ਨੂੰ ਅੱਜ ਢਾਹ ਦਿੱਤਾ ਗਿਆ ਹੈ। ਇਸ ਕਾਰਵਾਈ ਨੂੰ ਨਗਰ ਨਿਗਮ ਦੀ ਟੀਮ ਨੇ ਪੁਲੀਸ ਦੀ ਮੌਜੂਦਗੀ ਵਿੱਚ ਅੰਜਾਮ ਦਿੱਤਾ। ਨਿਗਮ ਅਧਿਕਾਰੀਆਂ ਨੇ ਕਿਹਾ ਕਿ ਗੁਰਤੇਜ ਸਿੰਘ ਵੱਲੋਂ ਘਰ ’ਚ ਨਾਜਾਇਜ਼ ਢੰਗ ਨਾਲ ਚਾਰ ਦੁਕਾਨਾਂ ਬਣਾਈਆਂ ਗਈਆਂ ਸਨ। ਉਧਰ, ਇਸ ਮੌਕੇ ਮੌਜੂਦ ਥਾਣਾ ਅਰਬਨ ਅਸਟੇਟ ਦੇ ਐੱਸਐੱਚਓ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਗੁਰਤੇਜ ਸਿੰਘ ਵਿਰੁੱਧ ਨਸ਼ਾ ਤਸਕਰੀ ਦੇ ਮਾਮਲੇ ’ਚ ਦੋ ਐੱਫਆਈਆਰ ਦਰਜ ਸਨ। ਇਸ ਸਮੇਂ ਉਹ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਹੈ। ਪਟਿਆਲਾ ਦੇ ਐੱਸਐੱਸਪੀ ਡਾ. ਨਾਨਕ ਸਿੰਘ ਨੇ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਉਸਾਰੀਆਂ ਵਿਰੁੱਧ ਕਾਰਵਾਈ ਜਾਰੀ ਰਹੇਗੀ।

Advertisement

ਪ੍ਰਸ਼ਾਸਨ ਨੇ ਨਸ਼ਾ ਤਸਕਰ ਦਾ ਘਰ ਢਾਹਿਆ

ਅੰਮ੍ਰਿਤਸਰ (ਟਨਸ): ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਸਰਹੱਦੀ ਪਿੰਡ ਮੋਦੇ ਦੇ ਕਥਿਤ ਨਸ਼ਾ ਤਸਕਰ ਰਣਜੀਤ ਸਿੰਘ ਦਾ ਘਰ ਢਾਹ ਦਿੱਤਾ ਹੈ। ਇਸ ਮੌਕੇ ਐੱਸਪੀ (ਡੀ) ਆਦਿੱਤਿਆ ਵਾਰੀਅਰ ਨੇ ਦੱਸਿਆ ਕਿ ਰਣਜੀਤ ਸਿੰਘ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ 12 ਕੇਸ ਦਰਜ ਹਨ। ਇਨ੍ਹਾਂ ਵਿੱਚੋਂ ਛੇ ਕੇਸ ਐੱਨਡੀਪੀਐੱਸ ਐਕਟ ਅਧੀਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੇ ਯੁੱਧ ਤਹਿਤ ਜ਼ਿਲ੍ਹੇ ਭਰ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਜੰਗੀ ਪੱਧਰ ’ਤੇ ਚੱਲ ਰਹੀ ਹੈ। ਜ਼ਿਲ੍ਹਾ ਪੁਲੀਸ ਮੁਖੀ ਮਨਿੰਦਰ ਸਿੰਘ ਨੇ ਨਸ਼ਾ ਤਸਕਰਾਂ ਨੂੰ ਇਹ ਗ਼ੈਰਕਾਨੂੰਨੀ ਕੰਮ ਛੱਡਣ ਲਈ ਕਿਹਾ ਹੈ।

Advertisement
Advertisement