ਨਸ਼ਾ ਨਾ ਕਰਨ ਦੀ ਸਹੁੰ ਚੁਕਾਈ
06:06 AM May 20, 2025 IST
ਪਠਾਨਕੋਟ: ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿੰਡ ਗੁਸਾਈਂਪੁਰ, ਦੁਨੇਰਾ, ਬਾੜ ਸੁਡਾਲ, ਗੁਨੇਰਾ ਵਿੱਚ ਸਮਾਗਮ ਕਰਵਾਏ ਗਏ। ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਠਾਕੁਰ ਅਮਿਤ ਸਿੰਘ ਮੰਟੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦ ਕਿ ਐੱਸਡੀਐੱਮ ਮੇਜਰ ਡਾ. ਸੁਮਿਤ ਮੁਧ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਈ। ਇਸ ਮੌਕੇ ਸਰਪੰਚਾਂ, ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ ਨਸ਼ੇ ਦੇ ਖਾਤਮੇ ਲਈ ਸਹੁੰ ਚੁਕਾਈ ਗਈ। ਲੋਕਾਂ ਸਹੁੰ ਚੁੱਕੀ ਅਤੇ ਕਿਹਾ ਕਿ ਉਹ ਆਪਣੇ-ਆਪਣੇ ਪਿੰਡ ਵਿੱਚ ਕਿਸੇ ਵੀ ਪ੍ਰਕਾਰ ਦੇ ਨਸ਼ੇ ਦੀ ਵਿਕਰੀ, ਨਸ਼ਾ ਨਾ ਕਰਨ ਅਤੇ ਦੂਸਰਿਆਂ ਨੂੰ ਵੀ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੇ। ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਮੰਟੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਖਤਮ ਕਰਨ ਲਈ ਚਲਾਈ ਗਈ ਮੁਹਿੰਮ ਵਿੱਚ ਲੋਕਾਂ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਵਿਕਰੀ ਕਰਨ ਵਾਲੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। -ਪੱਤਰ ਪ੍ਰੇਰਕ
Advertisement
Advertisement