ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਾ ਮੁਕਤੀ ਕੇਂਦਰਾਂ ’ਚ ਬਿਸਤਰਿਆਂ ਦੀ ਗਿਣਤੀ ਵਧਾਉਣ ਦੀ ਤਿਆਰੀ

05:56 AM Apr 24, 2025 IST
featuredImage featuredImage

ਸਰਬਜੀਤ ਸਿੰਘ ਭੰਗੂ
ਪਟਿਆਲਾ, 23 ਅਪਰੈਲ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਰਾਜ ਵਿੱਚ ਨਸ਼ਾ ਛੱਡਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਲਗਾਤਾਰ ਹੋ ਰਹੇ ਵਾਧੇ ਦੇ ਮੱਦੇਨਜ਼ਰ ਨਸ਼ਾ ਮੁਕਤੀ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ 4000 ਤੋਂ 8000 ਕਰਨ ਲਈ ਤਿਆਰੀਆਂ ਜੰਗੀ ਪੱਧਰ ’ਤੇ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਜ ਇਸ ਬਾਬਤ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਪੁਲੀਸ ਮੁਖੀਆਂ ਤੇ ਸਿਵਲ ਸਰਜਨਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਕੇ ਕੀਤੇ ਜਾ ਰਹੇ ਕਾਰਜਾਂ ਦਾ ਮੁਲਾਂਕਣ ਕੀਤਾ। ਸਿਹਤ ਮੰਤਰੀ ਨੇ ਕਿਹਾ ਕਿ ਪਿੰਡਾਂ ਵਿੱਚ ਸਕੂਲਾਂ ਦੇ 50 ਮੀਟਰ ਘੇਰੇ ਤੇ ਸ਼ਹਿਰਾਂ ਵਿੱਚ 100 ਮੀਟਰ ਘੇਰੇ ਅੰਦਰ ਐਨਰਜੀ ਡ੍ਰਿੰਕਸ ਨਹੀਂ ਵਿਕ ਸਕਣਗੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਸਾਰੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਖੇਡਾਂ, ਸੀਐੱਮ ਦੀ ਯੋਗਸ਼ਾਲਾ, ਸਕਿਲ ਸੈਂਟਰ ਦੀ ਸਹੂਲਤ ਪ੍ਰਦਾਨ ਕੀਤੀ ਜਾਵੇ। ਡਾ. ਬਲਬੀਰ ਸਿੰਘ ਨੇ ਹਰੇਕ ਜ਼ਿਲ੍ਹੇ ਵਿੱਚ ਨਸ਼ੇ ਛੱਡਣ ਦੇ ਚਾਹਵਾਨਾਂ ਲਈ ਨਾਰਕੋਟਿਕਸ ਅਨੋਨੋਮਸ ਗਰੁੱਪ ਬਣਾਏ ਜਾਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਸ਼ਾ ਛੱਡਣ ਵਾਲਿਆਂ ਨੂੰ ਰੁਜ਼ਗਾਰ ਨਾਲ ਜੋੜਨ ਲਈ ਉਪਰਾਲੇ ਕੀਤੇ ਹਨ। ਇਸ ਦੌਰਾਨ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਡਾ. ਬਸੰਤ ਗਰਗ, ਡਾਇਰੈਕਟਰ ਡਾ. ਹਿਤੇਂਦਰ ਕੌਰ ਅਤੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, ਐੱਸਐੱਸਪੀਜ਼ ਤੇ ਸਿਵਲ ਸਰਜਨ ਵੀ ਮੌਜੂਦ ਸਨ।

Advertisement

Advertisement