ਨਸ਼ਾ ਮੁਕਤੀ ਮੋਰਚਾ ਤਹਿਤ ਸਮਾਗਮ ਅੱਜ
06:00 AM May 03, 2025 IST
ਪੱਤਰ ਪ੍ਰੇਰਕ
Advertisement
ਕਪੂਰਥਲ਼ਾ, 2 ਮਈ
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 3 ਮਈ ਨੂੰ ਹੋਣ ਵਾਲੇ ਨਸ਼ਾ ਮੁਕਤੀ ਮੋਰਚਾ ਦਾ ਜ਼ਿਲ੍ਹਾ ਪੱਧਰੀ ਸਮਾਗਮ ਭਲਕੇ ਗਰੈਂਡ ਹੈਰੀਟੇਜ ਰਿਜ਼ੋਰਟ ਪਾਜੀਆਂ ਵਿੱਚ ਕਰਵਾਇਆ ਜਾ ਰਿਹਾ ਹੈ।
Advertisement
ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਵਿਸ਼ੇਸ਼ ਮਹਿਮਾਨ ਵਜੋਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਮਹਿੰਦਰ ਭਗਤ ਸ਼ਾਮਿਲ ਹੋਣਗੇ।
ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਤੇ ਐਸ.ਐਸ.ਪੀ ਕਪੂਰਥਲ਼ਾ ਗੌਰਵ ਤੂਰਾ ਵਲੋਂ ਅਧਿਕਾਰੀਆਂ ਸਮੇਤ ਦੌਰਾ ਕੀਤਾ ਗਿਆ। ਉਨ੍ਹਾਂ ਨੇ ਅਧਿਕਾਰੀਆਂ ਵੱਲੋਂ ਸੁਰੱਖਿਆ, ਟ੍ਰੈਫ਼ਿਕ, ਪਾਰਕਿੰਗ, ਸਿਹਤ ਤੇ ਬੈਠਣ ਆਦਿ ਦੀ ਵਿਵਸਥਾ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ।
Advertisement