ਨਸ਼ਾ ਮੁਕਤੀ ਯਾਤਰਾ: ਪਟਿਆਲਾ ਦੇ 18 ਪਿੰਡਾਂ ਦੇ ਲੋਕਾਂ ਨੂੰ ਲਾਮਬੰਦ ਕੀਤਾ
05:02 AM May 18, 2025 IST
ਪਟਿਆਲਾ( ਸਰਬਜੀਤ ਸਿੰਘ ਭੰਗੂ): ਪੰੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਜੰਗ ਦੇ ਅਗਲੇ ਪੜਾਅ ਦੀ ਸ਼ੁਰੂਆਤ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ’ਚ ਨਸ਼ਾ ਮੁਕਤੀ ਯਾਤਰਾ ਨਾਲ ਹੋ ਗਈ ਹੈ। ਪਹਿਲੇ ਦਿਨ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਦੇ 18 ਪਿੰਡਾਂ ਵਿੱਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਗਿਆ। ਜਿਸ ਦੌਰਾਨ ਹਲਕਾ ਵਿਧਾਇਕਾਂ ਸਮੇਤ ਐੱਸਡੀਐੱਮਜ਼, ਬੀਡੀਪੀਓਜ਼ ਤੇ ਸਬੰਧਤ ਥਾਣਿਆਂ ਦੇ ਮੁਖੀਆਂ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਪਹਿਲੇ ਦਿਨ ਨਸ਼ਾ ਮੁਕਤੀ ਯਾਤਰਾ ਵਿੱਚ ਰੁੜਕੀ, ਰੁੜਕਾ, ਜਰੀਕਪੁਰ, ਕਕਰਾਲਾ, ਛੀਟਾਂਵਾਲਾ, ਅਚਲ, ਫਰੀਦਪੁਰ, ਟੁਰਨਾ, ਅਲੂਣਾ, ਬਸੰਤਪੁਰਾ, ਸਲੇਮਪੁਰ, ਕਾਹਨਗੜ੍ਹ , ਖਾਸਪੁਰ, ਦੁਤਾਲ,ਬੱਲਮਗੜ੍ਹ, ਆਲਮਪੁਰ ਅਤੇ ਖੱਤਰੀਵਾਲਾ ਆਦਿ ਪਿੰਡਾਂ ਨੂੰ ਸ਼ਾਮਲ ਕੀਤਾ ਗਿਆ। ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦਾ ਕਹਿਣਾ ਸੀ ਕਿ ਇਸ ਯਾਤਰਾ ਦਾ ਮੁੱਖ ਮਕਸਦ ਨਸ਼ਿਆਂ ਦੀ ਬੁਰਾਈ ਨੂੰ ਜੜ ਤੋਂ ਖਤਮ ਕਰਨਾ ਹੈ।
Advertisement
Advertisement