ਨਸ਼ਾ ਮੁਕਤੀ ਯਾਤਰਾ ਮੁਹਿੰਮ ਨਸ਼ੇ ਨੂੰ ਕਰੇਗੀ ਜੜ੍ਹੋਂ ਖਤਮ: ਵਿਧਾਇਕ ਚਰਨਜੀਤ ਸਿੰਘ
05:57 AM May 24, 2025 IST
ਚਮਕੌਰ ਸਾਹਿਬ (ਸੰਜੀਵ ਬੱਬੀ): ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਦੇ ਹਰ ਇੱਕ ਪਿੰਡ ਅਤੇ ਸ਼ਹਿਰੀ ਖੇਤਰ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਜੋਸ਼ੋ-ਖਰੋਸ਼ ਨਾਲ ਚੱਲ ਰਹੀ ਹੈ। ਇਹ ਪ੍ਰਗਟਾਵਾ ਹਲਕਾ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅੱਜ ਮਨਜੀਤਪੁਰ, ਮੁਕਰਾਬਪੁਰ ਅਤੇ ਖਾਨਪੁਰ ਵਿੱਚ ਨਸ਼ਾ ਮੁਕਤੀ ਯਾਤਰਾ ਵਿੱਚ ਸ਼ਮੂਲੀਅਤ ਕਰਦਿਆਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਦ੍ਰਿੜਤਾ ਨਾਲ ਪ੍ਰਣ ਕਰਨ ਅਤੇ ਹਰ ਹੀਲੇ ਉਸ ਪ੍ਰਣ ਨੂੰ ਨਿਭਾਉਣ ਵਿੱਚ ਕਿਸੇ ਵੀ ਨਾਗਰਿਕ ਨੂੰ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਇੱਕ ਪਿੰਡ ਵਿੱਚ ਪੇਂਡੂ ਰੱਖਿਆ ਕਮੇਟੀਆਂ ਕਾਰਜਸ਼ੀਲ ਹਨ ਅਤੇ ਉਮੀਦ ਹੈ ਕਿ ਇਹ ਕਮੇਟੀਆਂ ਆਪਣੀ ਜ਼ਿੰਮੇਵਾਰੀ ਨਸ਼ਾ ਤਸਕਰਾਂ ਦੇ ਕਾਰੋਬਾਰ ਨੂੰ ਮੁਕੰਮਲ ਤੌਰ ‘ਤੇ ਬੰਦ ਕਰਵਾਉਣ ਵਿੱਚ ਯੋਗਦਾਨ ਪਾਉਣਗੀਆਂ। ਇਸ ਮੌਕੇ ਐੱਸਡੀਐੱਮ ਅਮਰੀਕ ਸਿੰਘ ਸਿੱਧੂ, ਡੀਐਸਪੀ ਮਨਜੀਤ ਸਿੰਘ ਔਲਖ, ਬੀਡੀਪੀਓ ਅਜੈਬ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ ਗੋਬਿੰਦ ਟੰਡਨ, ਨੰਬਰਦਾਰ ਜਸਪ੍ਰੀਤ ਸਿੰਘ, ਸਿਆਸੀ ਸਕੱਤਰ ਜਗਤਾਰ ਸਿੰਘ ਘੜੂੰਆਂ ਅਤੇ ਨਗਰ ਕੌਂਸਲ ਦੇ ਵਾਈਸ ਪ੍ਰਧਾਨ ਭੁਪਿੰਦਰ ਸਿੰਘ ਭੂਰਾ ਹਾਜ਼ਰ ਸਨ।
Advertisement
Advertisement