ਨਸ਼ਾ ਮੁਕਤੀ ਯਾਤਰਾ: ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਣ ਦਾ ਸੱਦਾ
05:57 AM May 19, 2025 IST
ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵੱਲੋਂ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਮੁਕਤੀ ਯਾਤਰਾ ਦੌਰਾਨ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਛੇੜੀ ਜੰਗ ’ਚ ਇੱਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਕੋਹੜ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਭ ਦਾ ਸਹਿਯੋਗ ਜ਼ਰੂਰੀ ਹੈ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ਹੇਠ ਦੇਵੀਗੜ੍ਹ ਨੇੜੇ ਪਿੰਡ ਚਿੜਵਾ ਤੇ ਚਿੜਵੀ ’ਚ ਪੁੱਜੀ ਨਸ਼ਾ ਮੁਕਤੀ ਯਾਤਰਾ ’ਚ ਵੱਡੀ ਗਿਣਤੀ ਪਿੰਡ ਵਾਸੀਆਂ ਵੱਲੋਂ ਸ਼ਮੂਲੀਅਤ ਕਰਕੇ ਨਸ਼ਿਆਂ ਖ਼ਿਲਾਫ਼ ਛੇੜੀ ਜੰਗ ’ਚ ਸਾਥ ਦੇਣ ਦਾ ਅਹਿਦ ਲਿਆ ਗਿਆ। ਇਸ ਮੌਕੇ ਐੱਸਡੀਐੱਮ ਕਿਰਪਾਲਵੀਰ ਸਿੰਘ ਤੇ ਸਿਮਰਨਜੀਤ ਕੌਰ, ਬਲਜੀਤ ਸਿੰਘ ਝੂੰਗੀਆ, ਗੁਰਪ੍ਰੀਤ ਸਿੰਘ ਗੁਰੀ, ਗੁਰਚਰਨ ਸਿੰਘ, ਵਰਿੰਦਰ ਸਿੰਘ, ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।
Advertisement
Advertisement