ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲੀਸ ਨੂੰ ਦੇਣ ਲੋਕ: ਉੱਗੋਕੇ
ਪੱਤਰ ਪ੍ਰੇਰਕ
ਸ਼ਹਿਣਾ, 21 ਮਈ
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਆਖਿਆ ਕਿ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡ ਪੱਧਰ ਤੱਕ ਲੋਕਾਂ ਨੂੰ ਜੋੜਿਆ ਜਾ ਰਿਹਾ ਹੈ। ਪਿੰਡਾਂ ਦੇ ਪਹਿਰੇਦਾਰਾਂ ਦੇ ਰੂਪ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਿੰਡ ਵਾਸੀਆਂ ਦੀ ਇਹ ਜ਼ਿੰਮੇਵਾਰੀ ਹੈ ਕਿ ਉਹ ਨਸ਼ਾ ਵੇਚਣ ਵਾਲਿਆਂ ਦੀ ਕੋਈ ਮਦਦ ਨਾ ਕਰਨ ਅਤੇ ਉਨ੍ਹਾਂ ਦੀ ਜਾਣਕਾਰੀ ਪੁਲੀਸ ਨੂੰ ਦੇਣ। ਉਨ੍ਹਾਂ ਇਹ ਗੱਲਾਂ ਸ਼ਹਿਣਾ ਵਿੱਚ ਨਸ਼ਾ ਮੁਕਤੀ ਯਾਤਰਾ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਪਿੰਡ ਬੱਲੋਕੇ ’ਚ ਵੀ ਨਸ਼ਾ ਮੁਕਤੀ ਯਾਤਰਾ ਕੀਤੀ। ਵਿਧਾਇਕ ਨੇ ਕਿਹਾ ਕਿ ਨਸ਼ਾ ਤਸਕਰਾਂ ਸਬੰਧੀ ਸੂਚਨਾ ਪੰਜਾਬ ਸਰਕਾਰ ਦੇ ਵਿਸ਼ੇਸ਼ ਵਟਸਅੱਪ ਨੰਬਰ 91 97791 00200 ਉੱਤੇ ਦਿੱਤੀ ਜਾ ਸਕਦੀ ਹੈ, ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਛਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਸਹੁੰ ਵੀ ਚੁੱਕਵਾਈ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਅੰਮ੍ਰਿਤ ਢਿਲਵਾਂ, ਸਰਪੰਚ ਨਾਜ਼ਮ ਸਿੰਘ, ਐੱਸਐੱਚਓ ਗੁਰਮੰਦਰ ਸਿੰਘ, ਪੰਚ ਮਨਪ੍ਰੀਤ ਸਿੰਘ ਪੀਤਾ, ਅਮਰੀਕ ਸਿੰਘ, ਅਨਿਲ ਗਰਗ, ਸੁਖਦੇਵ ਸਿੰਘ ਝੋਰਡ, ਅਮਨ ਸਿੰਘ ਤੇ ਹੋਰ ਹਾਜ਼ਰ ਸਨ।