ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਿਆਂ ਕਾਰਨ ਮੌਤਾਂ ਦੀ ਜਾਂਚ ਹੋਵੇ: ਔਜਲਾ

05:57 AM May 17, 2025 IST
featuredImage featuredImage

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਮਈ
ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਇੱਥੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ’ਤੇ ਉਂਗਲ ਚੁੱਕਦਿਆਂ ਕਿਹਾ ਕਿ ਮਜੀਠਾ ਦੁਖਾਂਤ ਨੇ ਸਰਕਾਰ ਦੇ ਦਾਅਵੇ ਬੇਪਰਦ ਕਰ ਦਿੱਤੇ ਹਨ। ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ 27 ਮੌਤਾਂ ਨੇ ਜ਼ਮੀਨੀ ਹਕੀਕਤ ਦਿਖਾ ਦਿੱਤੀ ਹੈ। ਇੱਥੇ ਪ੍ਰੈੱਸ ਕਾਨਫਰੰਸ ’ਚ ਸ੍ਰੀ ਔਜਲਾ ਨੇ ਕਿਹਾ ਕਿ ਪੰਜਾਬ ’ਚ ਵੱਡੇ ਨਸ਼ਾ ਤਸਕਰ ਬੇਨਕਾਬ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਸ ਘਟਨਾ ਦੀ ਜ਼ਿੰਮੇਵਾਰੀ ਲੈਣ ਅਤੇ ਜ਼ਿੰਮੇਵਾਰ ਸਰਕਾਰੀ ਅਫ਼ਸਰਾਂ ਤੋਂ ਅਸਤੀਫ਼ੇ ਲੈਣ।
ਸੰਸਦ ਮੈਂਬਰ ਨੇ ਕਿਹਾ ਕਿ ਉਨ੍ਹਾਂ ਨੇ ਨਸ਼ਾ ਮਾਫ਼ੀਆ ਖ਼ਿਲਾਫ਼ ਕਾਰਵਾਈ ਲਈ ਡੀਜੀਪੀ ਅਤੇ ਸਰਕਾਰੀ ਅਧਿਕਾਰੀਆਂ ਨੂੰ ਵਾਰ-ਵਾਰ ਪੱਤਰ ਲਿਖੇ ਪਰ ਹਰ ਪੱਤਰ ਨਜ਼ਰਅੰਦਾਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੀਨੀਅਰ ਪੁਲੀਸ ਅਫ਼ਸਰਾਂ, ਆਬਕਾਰੀ ਅਧਿਕਾਰੀਆਂ ਤੇ ਨਸ਼ਾ ਤਸਕਰਾਂ ਵਿਚਕਾਰ ਗੱਠਜੋੜ ਬਣਿਆ ਹੋਇਆ ਹੈ। ਸ੍ਰੀ ਔਜਲਾ ਨੇ ਮੰਗ ਕੀਤੀ ਕਿ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਉੱਚ-ਪੱਧਰੀ ਕਮੇਟੀ ਲੰਘੇ ਵਰ੍ਹਿਆਂ ਦੌਰਾਨ ਨਸ਼ਿਆਂ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਦੀ ਜਾਂਚ ਕਰੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਵੀ ਸੁਪਰੀਮ ਕੋਰਟ ਦੇ ਜੱਜ ਦੀ ਅਗਵਾਈ ਹੇਠ ਉੱਚ ਪੱਧਰੀ ਵਫ਼ਦ ਪੰਜਾਬ ਭੇਜਣਾ ਚਾਹੀਦਾ ਹੈ ਜੋ ਅੰਮ੍ਰਿਤਸਰ ਸਣੇ ਸਮੁੱਚੇ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਜ਼ਹਿਰੀਲੀ ਸ਼ਰਾਬ ਤਿਆਰ ਕਰਨ ਤੇ ਸਪਲਾਈ ਦੀ ਜਾਂਚ ਕਰੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਰਾਬ ਤੋਂ ਕਮਾਈ ਵਧਾਉਣ ’ਤੇ ਲੱਗੀ ਹੋਈ ਹੈ। ਚੰਗੀ ਸ਼ਰਾਬ ਵੱਧ ਕੀਮਤ ’ਤੇ ਵੇਚੀ ਜਾ ਰਹੀ ਹੈ। ਸ੍ਰੀ ਔਜਲਾ ਨੇ ਕਿਹਾ ਕਿ ਪੰਜਾਬ ਸਰਕਾਰ ਠੇਕਿਆਂ ’ਤੇ ਮਹਿੰਗੀ ਸ਼ਰਾਬ ਵੇਚ ਕੇ ਗ਼ਰੀਬਾਂ ਨੂੰ ਮੌਤ ਦੇ ਮੂੰਹ ਪਾ ਰਹੀ ਹੈ।

Advertisement

Advertisement