ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ
05:19 AM Dec 31, 2024 IST
ਮਖੂ: ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਫ਼ਿਰੋਜ਼ਪੁਰ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਿਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਤਹਿਤ ਪਿੰਡ ਤਲਵੰਡੀ ਨਿਪਾਲਾਂ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਰਾਹੀਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਦਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫਿਰੋਜ਼ਪੁਰ ਅਤੇ ਪ੍ਰੋਗਰਾਮ ਅਫ਼ਸਰ ਵਿਸ਼ਾਲ ਸਿੰਘ ਵੱਲੋਂ ਹਾਜ਼ਰੀਨਾਂ ਨਾਲ ਨਸ਼ਿਆਂ ਰਾਹੀਂ ਵਧ ਰਹੇ ਜੁਰਮਾਂ ਨੂੰ ਰੋਕਣ ਬਾਰੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਤਰਨਜੀਤ ਕੌਰ ,ਬਲਕਾਰ ਸਿੰਘ, ਕਲੱਬ ਪ੍ਰਧਾਨ ਲਵਪ੍ਰੀਤ ਸਿੰਘ, ਕਸ਼ਮੀਰ ਸਿੰਘ,ਸਿਤਾਰਾ ਸਿੰਘ ਸਰਪੰਚ,ਸੂਰਤ ਸਿੰਘ, ਬਲਜਿੰਦਰ ਸਿੰਘ, ਹਰਵਿੰਦਰ ਸਿੰਘ,ਜਗੀਰ ਸਿੰਘ,ਹਰਸਿਮਰਨ ਸਿੰਘ, ਰਮਨਦੀਪ ਸਿੰਘ ਤੋਂ ਇਲਾਵਾ ਪਿੰਡ ਵਾਸੀ ਵੀ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement