ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਭਾਸ਼ਣ
05:20 AM Apr 03, 2025 IST
ਖੇਤਰੀ ਪ੍ਰਤੀਨਿਧਪਟਿਆਲਾ, 2 ਅਪਰੈਲ
Advertisement
ਪੰਜਾਬੀ ਯੂਨੀਵਰਸਿਟੀ ਵਿੱਚ ਐੱਨਐੱਸਐੱਸ ਵਿਭਾਗ ਵੱਲੋਂ ਸੱਤ ਰੋਜ਼ਾ ਕੈਂਪ ਦੌਰਾਨ ਨਸ਼ੀਲੇ ਪਦਾਰਥਾਂ ਦੀ ਵਰਤੋਂ ਖ਼ਿਲਾਫ਼ ਜਾਗਰੂਕਤਾ ਭਾਸ਼ਣ ਕਰਵਾਇਆ ਗਿਆ। ਇਸ ਦੌਰਾਨ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਦੇ ਅਧਿਆਪਕ ਪ੍ਰੋ. ਮਮਤਾ ਸ਼ਰਮਾ ਨੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਕੁਝ ਡਰੱਗਜ਼ ਦਾ ਡਾਕਟਰੀ ਮਹੱਤਵ ਹੈ ਪਰ ਉਨ੍ਹਾਂ ਦੀ ਦੁਰਵਰਤੋਂ ਗੰਭੀਰ ਨਤੀਜੇ ਸਾਹਮਣੇ ਲਿਆਉਂਦੀ ਹੈ। ਉਨ੍ਹਾਂ ਨਸ਼ਾ ਪ੍ਰਭਾਵਿਤ ਵਿਅਕਤੀਆਂ ਦੀ ਮਦਦ ਬਾਰੇ ਵੀ ਅਪੀਲ ਕੀਤੀ। ਇਸ ਮੌਕੇ ਵਾਲੰਟੀਅਰਾਂ ਨੂੰ ਨਸ਼ਿਆਂ ਦੀ ਵਰਤੋਂ ਵਿਰੁੱਧ ਸਹੁੰ ਚੁਕਾਈ ਗਈ ਅਤੇ ਜਾਗਰੂਕਤਾ ਫੈਲਾਉਣ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ।
Advertisement
Advertisement