ਨਸ਼ਿਆਂ ਖ਼ਿਲਾਫ਼ ਮੁਹਿੰਮ ਨਾਲ ਜੁੜਨ ਦਾ ਸੱਦਾ
05:08 AM Jun 05, 2025 IST
ਧਾਰੀਵਾਲ: ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਦੇ ਇੰਚਾਰਜ ਸੋਨੀਆ ਮਾਨ ਨੇ ‘ਨਸ਼ਾ ਮੁਕਤੀ ਯਾਤਰਾ’ ਤਹਿਤ ਇੱਥੋਂ ਛੇ ਕਿਲੋਮੀਟਰ ਦੂਰੀ ’ਤੇ ਪੈਂਦੇ ਬਲਾਕ ਧਾਰੀਵਾਲ ਦੇ ਪਿੰਡ ਨੌਸ਼ਹਿਰਾ ਮੱਝਾ ਸਿੰਘ ਅਤੇ ਕਲੇਰ ਕਲਾਂ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ। ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ਼ ਇਕਜੁੱਟ ਹੋਣ ਦੀ ਸਹੁੰ ਚੁਕਾਈ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਜੁੜ ਕੇ ਇਸ ਨੂੰ ਇਕ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਬਟਾਲਾ ਹਲਕੇ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ ਅਤੇ ਚੇਅਰਮੈਨ ਮਾਨਿਕ ਮਹਿਤਾ ਜ਼ਿਲਾ ਕੁਆਰਡੀਨੇਟਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਜ਼ਿਲ੍ਹਾ ਯੂਥ ਆਗੂ ਮਨਦੀਪ ਸਿੰਘ ਗਿੱਲ, ਸਰਪੰਚ ਸੁਖਵਿੰਦਰ ਸਿੰਘ, ਸਰਪੰਚ ਰਾਜਬੀਰ ਸਿੰਘ ਰਾਜੂ ਰੰਧਾਵਾ, ਮਾਸਟਰ ਤਿਲਕ ਰਾਜ ਆਦਿ ਮੌਜੂਦ ਸਨ। -ਪੱਤਰ ਪ੍ਰੇਰਕ
Advertisement
Advertisement
Advertisement