ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਿਆਂ ਖਿਲਾਫ ਕਾਰਵਾਈ ਨਾ ਕਰਨ ਤੇ ਐਸ.ਐਚ.ਓ ਅਤੇ ਸਹਾਇਕ ਐਸ.ਐਚ.ਓ ਕੀਤੇ ਮੁਅੱਤਲ

07:41 AM Apr 18, 2025 IST
featuredImage featuredImage
ਸ਼ਗਨ ਕਟਾਰੀਆਬਠਿੰਡਾ, 17 ਅਪਰੈਲ
Advertisement

ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਕਰਨ ’ਤੇ ਥਾਣਾ ਸਿਵਲ ਲਾਈਨ ਦੇ ਐੱਸਐੱਚਓ ਅਤੇ ਸਹਾਇਕ ਐੱਸਐੱਚਓ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਮਨੀਤ ਕੌਂਡਲ ਐੱਸਐੱਸਪੀ ਬਠਿੰਡਾ ਨੇ ਸਾਂਝੀ ਕੀਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਬਠਿੰਡਾ ਦੇ ਧੋਬੀਆਣਾ ਬਸਤੀ ਨੂੰ ਹਾਟ ਸਪੌਟ ਏਰੀਆ ਘੋਸ਼ਿਤ ਕੀਤਾ ਗਿਆ ਹੈ। ਆਮ ਲੋਕਾਂ ਵੱਲੋਂ ਇਥੇ ਸ਼ਰ੍ਹੇਆਮ ਨਸ਼ਾ ਵਿਕਣ ਸਬੰਧੀ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਸਨ, ਜਿਸ ਦੀ ਮੁਕੰਮਲ ਪੜਤਾਲ ਕਰਨ ਉਪਰੰਤ ਕਾਰਵਾਈ ਕਰਦਿਆਂ ਇੰਸਪੈਕਟਰ ਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਸਿਵਲ ਲਾਈਨ ਬਠਿੰਡਾ ਅਤੇ ਐੱਸਆਈ ਬੇਅੰਤ ਸਿੰਘ ਸਹਾਇਕ ਮੁੱਖ ਅਫਸਰ ਥਾਣਾ ਸਿਵਲ ਲਾਈਨ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਮੌਕੇ ਐੱਸਐੱਸਪੀ ਬਠਿੰਡਾ ਨੇ ਦੱਸਿਆ ਕਿ ਜੇ ਕੋਈ ਵੀ ਪੁਲੀਸ ਅਫ਼ਸਰ ਭਵਿੱਖ ਵਿੱਚ ਇਸ ਤਰ੍ਹਾਂ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਤੁਹਾਡੇ ਆਸ ਪਾਸ ਕਿਸੇ ਨਸ਼ਾ ਤਸਕਰ ਵੱਲੋਂ ਨਸ਼ੇ ਦਾ ਕਾਲਾ ਕਾਰੋਬਾਰ ਕੀਤਾ ਜਾਂਦਾ ਹੈ ਤਾਂ 91155-02252 ’ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ। ਸ਼ਿਕਾਇਤਕਰਤਾ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ।

 

Advertisement

 

Advertisement