ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਿਆਂ ਤੇ ਟਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ

05:52 AM Apr 21, 2025 IST
featuredImage featuredImage
ਵਿਦਿਆਰਥੀਆਂ ਨੂੰ ਸੰਬੋਧਨ ਕਰਦੀ ਹੋਈ ਇੰਸਪੈਕਟਰ ਹਰਜੀਤ ਕੌਰ।
ਪੱਤਰ ਪ੍ਰੇਰਕ
Advertisement

ਲਹਿਰਾਗਾਗਾ, 20 ਅਪਰੈਲ

ਜ਼ਿਲ੍ਹਾ ਪੁਲੀਸ ਵੱਲੋਂ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ਵਿੱਚ ਸਾਈਬਰ ਕ੍ਰਾਈਮ, ਟਰੈਫ਼ਿਕ ਨਿਯਮਾਂ ਅਤੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸੈਮੀਨਾਰ ਕੀਤਾ ਗਿਆ। ਇਸ ਦੌਰਾਨ ਡੀਐੱਸਪੀ ਦੀਪਇੰਦਰਪਾਲ ਸਿੰਘ ਜੇਜੀ ਨੇ ਕਿਹਾ ਕਿ ਨਸ਼ੇ ਦੀ ਸ਼ੁਰੂਆਤ ਭਾਵੇਂ ਨਕਲ ਜਾਂ ਸ਼ੌਕ ਵਿੱਚ ਕੀਤੀ ਜਾਂਦੀ ਹੈ ਪਰ ਬਾਅਦ ਵਿੱਚ ਇਹ ਆਦਤ ਬਣ ਜਾਂਦੀ ਹੈ। ਜਦੋਂ ਨਸ਼ੇ ਦੀ ਪੂਰਤੀ ਨਹੀਂ ਹੁੰਦੀ ਤਾਂ ਨੌਜਵਾਨ ਚੋਰੀ, ਡਾਕਾ ਅਤੇ ਲੁੱਟਾਂ-ਖੋਹਾਂ ਦਾ ਰਸਤਾ ਅਖਤਿਆਰ ਕਰ ਲੈਂਦੇ ਹਨ। ਉਨ੍ਹਾਂ ਸਮਾਜ ਵਿੱਚ ਨਫ਼ਰਤ ਫੈਲਾਉਣ ਵਾਲੇ ਅਨਸਰਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਸਾਈਬਰ ਸੈੱਲ ਦੇ ਇੰਚਾਰਜ ਇੰਸਪੈਕਟਰ ਹਰਜੀਤ ਕੌਰ ਨੇ ਸੋਸ਼ਲ ਮੀਡੀਆ ਦੀ ਵਰਤੋਂ ਉਸਾਰੂ ਮੰਤਵ ਲਈ ਕਰਨ ਅਤੇ ਆਨਲਾਈਨ ਠੱਗੀਆਂ ਤੋਂ ਬਚਣ ਲਈ ਜਾਣਕਾਰੀ ਦਿੱਤੀ। ਇੰਸਪੈਕਟਰ ਸਿਮਰਨਜੋਤ ਸਿੰਘ ਨੇ ਵੱਧ ਰਹੇ ਸੜਕ ਹਾਦਸਿਆਂ ਨੂੰ ਰੋਕਣ ਲਈ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ 18 ਸਾਲ ਤੋਂ ਘੱਟ ਉਮਰ ਵਿੱਚ ਵਾਹਨ ਨਾ ਚਲਾਉਣ ਲਈ ਆਖਿਆ। ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ ਨੇ ਪੁਲੀਸ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਆਏ ਵਿਦਿਆਰਥੀ ਜੁਝਾਰ ਸਿੰਘ ਨੇ ਸੋਲੋ ਨਾਟਕ ‘ਸੁਲਗਦੀ ਧਰਤੀ’ ਰਾਹੀਂ ਪੰਜਾਬ ਦੀ ਜਵਾਨੀ ਬਚਾਉਣ ਲਈ ਸਮੂਹਿਕ ਯਤਨਾਂ ਦੀ ਗੱਲ ਕੀਤੀ। ਮੰਚ ਸੰਚਾਲਨ ਰਣਦੀਪ ਸੰਗਤਪੁਰਾ ਨੇ ਕੀਤਾ।

Advertisement

Advertisement