ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ
04:53 AM Jun 28, 2025 IST
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 27 ਜੂਨ
ਆਰੀਆ ਕੰਨਿਆ ਕਾਲਜ ਵਿੱਚ ਨਸ਼ਾ ਵਿਰੋਧੀ ਮੁਹਿੰਮ ਦੀ ਕੋਆਰਡੀਨੇਅਰ ਡਾ. ਜੋਤੀ ਸ਼ਰਮਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਨਸ਼ੇ ਨਾ ਕਰਨ ਦੀ ਸਹੁੰ ਚੁਕਾਈ ਗਈ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਆਰਤੀ ਤ੍ਰੇਹਨ ਨੇ ਕਿਹਾ ਕਿ ਸਿਹਤਮੰਦ ਸਮਾਜ ਲਈ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕਰਨ ਦੀ ਲੋੜ ਹੈ। ਤੰਬਾਕੂ ਵਿਰੋਧੀ ਤੇ ਨਸ਼ਾ ਵਿਰੋਧੀ ਕਮੇਟੀ ਦੀ ਨੋਡਲ ਅਧਿਕਾਰੀ ਕੈਪਟਨ ਡਾ. ਜੋਤੀ ਸ਼ਰਮਾ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣਾ ਤੇ ਚੰਗੇ ਸਮਾਜ ਦੀ ਸਿਰਜਣਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਨਾਲ ਕਈ ਘਰ ਤਬਾਹ ਹੋ ਚੁੱਕੇ ਹਨ ਤੇ ਇਸ ਨਸ਼ੇ ਤੋਂ ਦੂਰ ਰਹਿਣਾ ਚਾਹੀਦਾ ਹੈ। ਜੇਕਰ ਕੋਈ ਨਸ਼ਾ ਕਰਦਾ ਹੈ ਤਾਂ ਉਸ ਨੂੰ ਇਸ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਜਾਵੇ। ਪ੍ਰੋਗਰਾਮ ਵਿੱਚ 84 ਵਿਦਿਆਰਥੀਆਂ ਨੇ ਹਿੱਸਾ ਲਿਆ।
Advertisement
Advertisement