ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਿਆਂ ਵਿਰੁੱਧ ਯੁੱਧ: ਡੀਸੀ ਵੱਲੋਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਰੱਖਣ ਦੀ ਹਦਾਇਤ

06:52 AM Mar 28, 2025 IST
featuredImage featuredImage
ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ।

ਸੁਰਜੀਤ ਮਜਾਰੀ
ਨਵਾਂਸ਼ਹਿਰ, 27 ਮਾਰਚ
ਨਸ਼ਿਆਂ ਦੀ ਰੋਕਥਾਮ ਲਈ ਵਿਭਾਗਾਂ ਵਿੱਚ ਬਿਹਤਰ ਤਾਲਮੇਲ ਦੇ ਉਦੇਸ਼ ਨਾਲ ਗਠਿਤ ‘ਐਨਕੋਰਡ’ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਦੀ ਰੋਕਥਾਮ ਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਲੋੜੀਂਦੇ ਨਿਰਦੇਸ਼ ਦਿੱਤੇ। ਉਨ੍ਹਾਂ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸਮੂਹ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਸ਼ਿਆਂ ’ਤੇ ਲਗਾਮ ਕੱਸਣ ਲਈ ਸਿਵਲ ਤੇ ਪੁਲੀਸ ਪ੍ਰਸ਼ਾਸਨ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਹਰ ਸੰਭਵ ਯਤਨ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਜਾਣ ਤੋਂ ਰੋਕਣ ਲਈ ਉਨ੍ਹਾਂ ਨੂੰ ਖੇਡਾਂ ਅਤੇ ਹੋਰਨਾਂ ਉਸਾਰੂ ਗਤੀਵਿਧੀਆਂ ਨਾਲ ਜੋੜਿਆ ਜਾਵੇ। ਉਨ੍ਹਾਂ ਡਰੱਗ ਇੰਸਪੈਕਟਰ ਨੂੰ ਹਦਾਇਤ ਕੀਤੀ ਕਿ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲਗਾਤਾਰ ਚੈਕਿੰਗਾਂ ਕੀਤੀਆਂ ਜਾਣ, ਤਾਂ ਜੋ ਨਸ਼ੇ ਦੀ ਸਪਲਾਈ ਨਾ ਹੋਵੇ।
ਇਸ ਦੌਰਾਨ ਪੁਲੀਸ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਵੱਲੋਂ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਰੋਕਥਾਮ ਦੇ ਮੱਦੇਨਜ਼ਰ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ 'ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਹ ਉਸ ਦੀ ਸੂਚਨਾ ਪੁਲਿਸ ਨੂੰ ਦੇਣ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਐਸ. ਪੀ ਡਾ. ਮੁਕੇਸ਼, ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ, ਡੀ.ਐਸ.ਪੀ ਸੁਰਿੰਦਰ ਚਾਂਦ, ਡੀ.ਐਮ.ਸੀ ਡਾ. ਹਰਪ੍ਰੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Advertisement

 

Advertisement
Advertisement