ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਿਆਂ ਵਿਰੁੱਧ ਲੜਾਈ ’ਚ ਪੰਜਾਬ ਰਾਹ ਦਸੇਰਾ ਬਣੇਗਾ: ਸਿਹਤ ਮੰਤਰੀ

05:40 AM May 02, 2025 IST
featuredImage featuredImage
ਮੁਹਾਲੀ ਵਿੱਚ ਅਪਗਰੇਡ ਕੀਤੇ ਨਸ਼ਾ ਮੁਕਤੀ ਕੇਂਦਰ ਦਾ ਉਦਘਾਟਨ ਕਰਦੇ ਹੋਏ ਸਿਹਤ ਮੰਤਰੀ ਬਲਬੀਰ ਸਿੰਘ ਤੇ ਸੰਸਦ ਮੈਂਬਰ ਵਿਕਰਮਜੀਤ ਸਾਹਨੀ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 1 ਮਈ
ਭਗਵੰਤ ਮਾਨ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇੱਕ ਹੋਰ ਕਦਮ ਚੁੱਕਦਿਆਂ ਅੱਜ ਸੈਕਟਰ-66 ਵਿੱਚ ਅਪਗਰੇਡ ਕੀਤੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਦੀ ਸ਼ੁਰੂਆਤ ਕੀਤੀ ਗਈ। ਇਸ ਵਿੱਚ ਬਿਸਤਰਿਆਂ ਦੀ ਸਮਰੱਥਾ 100 ਤੱਕ ਵਧਾ ਦਿੱਤੀ ਗਈ ਹੈ। ਇੱਥੇ ਸੰਨ ਫਾਊਂਡੇਸ਼ਨ ਦੀ ਮਦਦ ਨਾਲ ਹੁਨਰ ਸਿਖਲਾਈ ਕੋਰਸ ਸ਼ੁਰੂ ਕੀਤਾ ਗਿਆ ਹੈ ਤੇ ਜਲਦੀ ਹੀ ਇੱਥੇ ਇੱਕ ਹੋਰ ਮੰਜ਼ਿਲ ਬਣਾ ਕੇ ਬਿਸਤਰਿਆਂ ਦੀ ਸਮਰੱਥਾ 200 ਤੱਕ ਵਧਾ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਰਾਜ ਸਭਾ ਮੈਂਬਰ ਤੇ ਸੰਨ ਫਾਊਂਡੇਸ਼ਨ ਦੇ ਸਰਪ੍ਰਸਤ ਵਿਕਰਮਜੀਤ ਸਿੰਘ ਸਾਹਨੀ ਅਤੇ ਵਿਧਾਇਕ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਨਵਿਆਏ ਕੇਂਦਰ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਜਲਦੀ ਹੀ ਨਸ਼ਿਆਂ ਵਿਰੁੱਧ ਲੜਾਈ ਵਿੱਚ ਦੁਨੀਆ ਭਰ ਵਿੱਚ ਇੱਕ ਮਾਰਗ ਦਰਸ਼ਕ ਮਾਡਲ ਵਜੋਂ ਉੱਭਰੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਦੁਰਵਰਤੋਂ ਵਿਸ਼ਵ ਦੀ ਸਾਂਝੀ ਸਮੱਸਿਆ ਹੈ ਅਤੇ ਹਰ ਕੋਈ ਆਪਣੇ ਨਾਗਰਿਕਾਂ ਦੀ ਰੱਖਿਆ ਲਈ ਇਸ ਤੋਂ ਛੁਟਕਾਰਾ ਪਾਉਣ ਲਈ ਯਤਨ ਕਰ ਰਿਹਾ ਹੈ। ਮੰਤਰੀ ਨੇ ਕਿਹਾ ਕਿ ਇੱਕ ਮਹੀਨਾ ਪਹਿਲਾਂ ਨਸ਼ਿਆਂ ਦੇ ਖ਼ਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਫ਼ੈਸਲਾਕੁਨ ਜੰਗ ਛੇੜੀ ਗਈ ਹੈ ਅਤੇ ਹੁਣ ਤੱਕ ਵੱਡੀ ਗਿਣਤੀ ਤਸਕਰਾਂ ਨੂੰ ਫੜ ਕੇ ਜੇਲ੍ਹਾਂ ਵਿੱਚ ਡੱਕਿਆ ਗਿਆ ਹੈ। ਹੁਣ ਸੂਬੇ ਵਿੱਚ ਨਸ਼ਿਆਂ ਦੇ ਆਦੀ ਨੌਜਵਾਨਾਂ ਦੇ ਇਲਾਜ ਅਤੇ ਪੁਨਰਵਾਸ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਨੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੌਜੂਦਾ 1500 ਬਿਸਤਰਿਆਂ ਦੀ ਸਮਰੱਥਾ ਨੂੰ ਵਧਾ ਕੇ 5000 ਬਿਸਤਰਿਆਂ ਦੀ ਕਰ ਦਿੱਤਾ ਹੈ। ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਇਤਿਹਾਸਕ ਲੜਾਈ ਦਾ ਹਿੱਸਾ ਬਣਨ ਦਾ ਮੌਕਾ ਦਿੱਤਾ ਗਿਆ ਹੈ, ਜਿਸ ਨਾਲ ਪੀੜਤ ਨੌਜਵਾਨਾਂ ਨੂੰ ਸਿਹਤਮੰਦ ਅਤੇ ਮਾਣਮੱਤਾ ਜੀਵਨ ਜਿਊਣ ਦਾ ਮੌਕਾ ਮਿਲੇਗਾ। ਇਸ ਤੋਂ ਪਹਿਲਾਂ ਵਿਧਾਇਕ ਕੁਲਵੰਤ ਸਿੰਘ ਨੇ ਧੰਨਵਾਦ ਕੀਤਾ। ਇਸ ਮੌਕੇ ਪੰਜਾਬ ਸਿਹਤ ਨਿਗਮ ਦੇ ਚੇਅਰਮੈਨ ਰਮਨ ਬਹਿਲ, ਵਾਈਸ ਚੇਅਰਮੈਨ ਮਨਿੰਦਰਜੀਤ ਘਨੌਰ, ਪ੍ਰਮੁੱਖ ਸਕੱਤਰ ਕੁਮਾਰ ਰਾਹੁਲ, ਸਕੱਤਰ ਬਸੰਤ ਗਰਗ, ਏਡੀਸੀ ਸੋਨਮ ਚੌਧਰੀ ਅਤੇ ਸਿਵਲ ਸਰਜਨ ਡਾ. ਸੰਗੀਤਾ ਜੈਨ ਮੌਜੂਦ ਸਨ।

Advertisement

Advertisement