ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਣੇ ਪੰਜ ਕਾਬੂ
05:36 AM Apr 01, 2025 IST
ਪੱਤਰ ਪ੍ਰੇਰਕ
ਕਪੂਰਥਲਾ, 31 ਮਾਰਚ
ਕਪੂਰਥਲਾ ਪੁਲੀਸ ਨੇ ਵੱਖ ਵੱਖ ਪੰਜ ਵਿਅਕਤੀਆਂ ਨੂੰ ਕਾਬੂ ਕਰ ਕੇ ਇਨ੍ਹਾਂ ਪਾਸੋਂ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਸਦਰ ਪੁਲੀਸ ਨੇ ਸਰਬਜੀਤ ਸਿੰਘ ਉਰਫ਼ ਨਿੱਕਾ, ਸੁਖਵਿੰਦਰ ਸਿੰਘ ਉਰਫ਼ ਸੁੱਖਾ ਵਾਸੀਆਨ ਸਿਧਵਾਂ ਨੂੰ ਕਾਬੂ ਕਰ ਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਸਦਰ ਪੁਲੀਸ ਨੇ ਵਿਨੋਦ ਕੁਮਾਰ ਪੁੱਤਰ ਮੇਲਾ ਰਾਮ ਵਾਸੀ ਸੈਦੇ ਭੁਲਾਣਾ ਨੂੰ ਕਾਬੂ ਕਰਕੇ 5.89 ਗ੍ਰਾਮ ਹੈਰੋਇਨ ਤੇ 25 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਹਨ। ਕੋਤਵਾਲੀ ਪੁਲੀਸ ਨੇ ਹਰਪਾਲ ਸਿੰਘ ਉਰਫ਼ ਭਾਲਾ ਪੁੱਤਰ ਹਰਭਜਨ ਸਿੰਘ ਵਾਸੀ ਮੁਸ਼ਕਵੇਦ ਨੂੰ ਕਾਬੂ ਕਰਕੇ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਰਾਵਲਪਿੰਡੀ ਪੁਲੀਸ ਨੇ ਜਰਨੈਲ ਸਿੰਘ ਉਰਫ਼ ਜੈਲਾ ਪੁੱਤਰ ਕੁਲਦੀਪ ਸਿੰਘ ਵਾਸੀ ਰਾਣੀਪੁਰ ਰਾਜਪੂਤਾ ਨੂੰ ਕਾਬੂ ਕਰਕੇ ਉਸ ਪਾਸੋਂ 40 ਨਸ਼ੀਲੀਆਂ ਗੋਲੀਆਂ ਤੇ 13500 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।
Advertisement
Advertisement