ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਣੇ ਚਾਰ ਕਾਬੂ
05:36 AM Jun 09, 2025 IST
ਪੱਤਰ ਪ੍ਰੇਰਕ
Advertisement
ਕਪੂਰਥਲਾ, 8 ਜੂਨ
ਕਪੂਰਥਲਾ ਪੁਲੀਸ ਨੇ ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਣੇ ਚਾਰ ਵਿਅਕਤੀਆਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਕੋਤਵਾਲੀ ਪੁਲੀਸ ਨੇ ਭੁਪਿੰਦਰ ਸਿੰਘ ਉਰਫ਼ ਭਿੰਦਾ ਪੁੱਤਰ ਅਮਰਜੀਤ ਸਿੰਘ ਵਾਸੀ ਮਾਡਲ ਟਾਊਨ ਨੂੰ ਕਾਬੂ ਕਰਕੇ 86 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ ਹੈ। ਸੁਭਾਨਪੁਰ ਪੁਲੀਸ ਨੇ ਗਿਆਨ ਕੌਰ ਪਤਨੀ ਹਰਬੰਸ ਸਿੰਘ ਵਾਸੀ ਪਿੰਡ ਬੂਟਾ ਨੂੰ ਕਾਬੂ ਕਰਕੇ 40 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਹਨ। ਕਬੀਰਪੁਰ ਪੁਲੀਸ ਨੇ ਰਣਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਤੇ ਅਮਨਦੀਪ ਸਿੰਘ ਉਰਫ਼ ਸੋਨੂੰ ਪੁੱਤਰ ਸਵਰਨ ਸਿੰਘ ਵਾਸੀਆਨ ਭਾਗੋਰਾਈਆ ਨੂੰ ਕਾਬੂ ਕਰਕੇ 104 ਨਸ਼ੀਲੀਆਂ ਗੋਲੀਆਂ ਤੇ 2.50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
Advertisement
Advertisement