ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ
05:17 AM Jul 04, 2025 IST
ਪੱਤਰ ਪ੍ਰੇਰਕ
ਤਪਾ ਮੰਡੀ, 3 ਜੁਲਾਈ
ਯੁੱਧ ਨਸ਼ਿਆਂ ਵਿਰੱਧ ਮੁਹਿੰਮ ਤਹਿਤ ਤਪਾ ਪੁਲੀਸ ਨੇ ਇੱਕ ਵਿਅਕਤੀ ਨੂੰ 200 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰ ਕੇ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਸ਼ਰੀਫ ਖਾਂ ਨੇ ਦੱਸਿਆ ਕਿ ਐੱਸਐੱਸਪੀ ਮੁਹੰਮਦ ਸਰਫਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀਐੱਸਪੀ ਤਪਾ ਗੁਰਬਿੰਦਰ ਸਿੰਘ ਦੀ ਅਗਵਾਈ ਹੇਠ ਸੀਆਈਏ ਸਟਾਫ ਦੇ ਸਬ-ਇੰਸਪੈਕਟਰ ਕੁਲਦੀਪ ਸਿੰਘ ਨੂੰ ਪੁਲੀਸ ਪਾਰਟੀ ਸਮੇਤ ਗੁਪਤ ਸੂਚਨਾ ਮਿਲੀ ਕਿ ਦਰਸ਼ਨ ਸਿੰਘ ਉਰਫ ਬੇਲੀ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦੀ ਹੈ ਜੇ ਕਾਰਵਾਈ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲੀਸ ਨੇ ਤੁਰੰਤ ਛਾਪਾਮਾਰੀ ਕਰਕੇ ਉਕਤ ਵਿਅਕਤੀ ਨੂੰ 200 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰ ਲਿਆ।
Advertisement
Advertisement