ਨਸ਼ੀਲੀਆਂ ਗੋਲੀਆਂ ਸਣੇ ਇੱਕ ਗ੍ਰਿਫਤਾਰ
05:13 AM Jun 14, 2025 IST
ਨਿੱਜੀ ਪੱਤਰ ਪ੍ਰੇਰਕ
ਮਖੂ, 13 ਜੂਨ
ਥਾਣਾ ਮਖੂ ਪੁਲੀਸ ਵੱਲੋਂ 120 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਥਾਣਾ ਮੁਖੀ ਜਗਦੀਪ ਸਿੰਘ ਨੇ ਦੱਸਿਆ ਕਿ ਉਹ, ਪੁਲੀਸ ਪਾਰਟੀ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਬਾਹੱਦ ਰਕਬਾ ਪਿੰਡ ਪੱਧਰੀ ਨਜ਼ਦੀਕ ਗਸ਼ਤ ਕਰ ਰਹੇ ਸਨ ਤਾਂ ਵੱਡੀਆਂ ਨਹਿਰਾਂ ਦੇ ਨਜ਼ਦੀਕ ਇੱਕ ਵਿਅਕਤੀ ਪੈਦਲ ਆਉਂਦਾ ਵਿਖਾਈ ਦਿੱਤਾ ਅਤੇ ਉਸ ਨੇ ਆਪਣੇ ਹੱਥ ਵਿੱਚ ਫੜਿਆ ਲਿਫਾਫਾ ਸੁੱਟ ਦਿੱਤਾ। ਪੁਲੀਸ ਨੇ ਸ਼ੱਕ ਦੀ ਬਿਨਾਅ ’ਤੇ ਵਿਅਕਤੀ ਨੂੰ ਕਾਬੂ ਕਰ ਕੇ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਲਵਪ੍ਰੀਤ ਸਿੰਘ ਉਰਫ ਪ੍ਰੀਤ ਵਾਸੀ ਬਸਤੀ ਸੋਢੀਆਂ ਮਖੂ ਦੱਸਿਆ। ਪੁਲੀਸ ਨੇ 120 ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement